28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਤੇ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ

VINEET KUMAR
ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 9 ਤੋਂ 15 ਨਵੰਬਰ ਨੂੰ ਮੁਹੱਈਆ ਕਰਵਾਏ ਜਾਣਗੇ ਵਿਸ਼ੇਸ਼ ਉਪਕਰਨ

Sorry, this news is not available in your requested language. Please see here.

ਭਲਾਈ ਸਕੀਮਾਂ ਦੇ ਲਾਭ ਯਕੀਨੀ ਬਣਾਉਣ ਤੋਂ ਇਲਾਵਾ ਸ਼ਿਕਾਇਤਾਂ ਦਾ ਵੀ ਤੇਜ਼ੀ ਨਾਲ ਕੀਤਾ ਜਾਵੇਗਾ ਨਿਪਟਾਰਾ – ਵਿਨੀਤ ਕੁਮਾਰ

ਫਿਰੋਜ਼ਪੁਰ, 19 ਅਕਤੂਬਰ 2021

28 ਅਤੇ 29 ਅਕਤੂਬਰ 2021 ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਹੋਰ ਪੜ੍ਹੋ :-ਜ਼ਿਲੇ ਵਿਚ 2 ਕਿਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਬਕਾਏ ਹੋਣਗੇ ਮੁਆਫ਼-ਵਿਸ਼ੇਸ਼ ਸਾਰੰਗਲ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੁਵਿਧਾ ਕੈਂਪ ਲੋਕ ਭਲਾਈ ਸਕੀਮਾਂ ਜਿਵੇਂ ਕਿ 5-5 ਮਰਲੇ ਦੇ ਪਲਾਟ’, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ਪੱਕਾ)- ਪ੍ਰਧਾਨ ਮੰਤਰੀ ਆਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ/ਬੀ.ਸੀ. ਕਾਰਪੋਰੇਸ਼ਨਾਂ, ਬੈਕਫਿੰਕੋ ਤੋਂ ਲੋਨ, ਬਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡਜ਼, 2 ਕਿਲੋ ਵਾਟ ਤੱਕ ਦੇ ਬਿਜਲੀ ਦੇ ਬਕਾਏ ਦੀ ਮੁਆਫੀ ਦੇ ਸਰਟੀਫਿਕੇਟ ਜਾਰੀ ਕਰਨ ਦੇ ਨਾਲ-ਨਾਲ ਕਈ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਲਗਾਏ ਜਾ ਰਹੇ ਹਨ। ਇਨ੍ਹਾਂ ਸੁਵਿਧਾ ਕੈਂਪਾਂ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਕੈਂਪ ਲਗਾਉਣ ਦਾ ਮੁੱਖ ਉਦੇਸ਼ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰ ਕੇ ਇਨ੍ਹਾਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ/ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕਰਨਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ਦੇ ਕੈਂਪਾਂ ਅਤੇ ਸਬ-ਡਵੀਜ਼ਨ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਬ-ਡਵੀਜ਼ਨ ਪੱਧਰ ਦੇ ਕੈਂਪਾਂ ਵਿੱਚ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਬਾਰੇ 500-500 ਫਾਰਮ ਲੈਕੇ ਆਉਣ ਲਈ ਹੁਕਮ ਦਿੱਤੇ।