ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ – ਈ ਟੀ ਓ 

 ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ - ਈ ਟੀ ਓ 
 ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ - ਈ ਟੀ ਓ 

Sorry, this news is not available in your requested language. Please see here.

ਕੈਬਨਿਟ ਮੰਤਰੀ ਵੱਲੋਂ ਪੈਨਸ਼ਨ ਕੈਂਪ ਦਾ ਉਦਘਾਟਨ

 

ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲ੍ਹੇ ਜਾਣਗੇ 

 

ਛੁੱਟੀ ਵਾਲੇ ਦਿਨ ਵਿਭਾਗ ਨੇ 120 ਪੈਨਸ਼ਨ ਕੇਸਾਂ ਦੇ ਫਾਰਮ ਲਏ

ਅੰਮਿ੍ਤਸਰ, 24 ਅਪ੍ਰੈਲ 2022
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਲਗਾਏ ਪੈਨਸ਼ਨ ਕੈਂਪ ਦੀ ਸ਼ੁਰੂਆਤ ਕਰਦੇ ਕਿਹਾ ਕਿ ਹੁਣ ਤੁਹਾਡੇ ਕੰਮ ਸਰਕਾਰੀ ਦਫਤਰਾਂ ਵਿੱਚ ਬਿਨਾਂ ਕਿਸੇ ਪੈਸੇ ਅਤੇ ਸਮਾਂ ਬਰਬਾਦੀ ਦੇ ਹੋਇਆ ਕਰਨਗੇ। ਉਨ੍ਹਾਂ ਅੱਜ ਛੁੱਟੀ ਵਾਲੇ ਦਿਨ ਲੋੜਵੰਦਾਂ ਦੀ ਖਿਦਮਤ ਲਈ ਕੈਂਪ ਲਗਾਉਣ ਪਹੁੰਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਾਰੀਫ਼ ਕਰਦੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਘਰ ਘਰ ਦੇਣ ਲਈ ਅਜਿਹੇ ਮਿਹਨਤੀ ਕਰਮੀਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ ਜਾਵੇਗਾ, ਬਲਕਿ ਲੋਕਾਂ ਦੀ ਲੋੜ ਅਨੁਸਾਰ ਸਮਾਂ ਸਾਰਣੀ ਬਣਾਈ ਜਾ ਚੁੱਕੀ ਹੈ।

ਹੋਰ ਪੜ੍ਹੋ :-ਪੰਜਾਬ ਦੇ ਪੇਂਡੂ ਵਿਕਾਸ ਲਈ ਫ਼ਸਲਾਂ ਅਧੀਨ ਰਕਬਾ ਕੱਢ ਕੇ ਬਾਗਬਾਨੀ ਤੇ ਪਸ਼ੂ ਪਾਲਣ ਅਧੀਨ ਲਿਆਉ – ਚਰਨਜੀਤ ਸਿੰਘ ਬਾਠ

ਉਹਨਾਂ ਕਿਹਾ ਕਿ ਮੈਂ ਜ਼ਮੀਨੀ ਪੱਧਰ ਉੱਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣ ਰਿਹਾ ਹਾਂ ਅਤੇ ਇਸੇ ਕਰਕੇ ਹੀ ਬੀਤੇ ਦਿਨਾਂ ਤੋਂ ਸਕੂਲਾਂ, ਹਸਪਤਾਲਾਂ ਅਤੇ ਸੁਵਿਧਾ ਕੇਂਦਰ, ਤਹਿਸੀਲ ਦਫਤਰਾਂ ਦੀ ਚੈਕਿੰਗ ਕੀਤੀ ਹੈ। ਉਹਨਾਂ ਕਿਹਾ ਕਿ ਪਤਾ ਲੱਗਾ ਸੀ ਕਿ ਸੁਵਿਧਾ ਕੇਂਦਰਾਂ ਵਿੱਚ ਲੋਕਾਂ ਨੂੰ ਸੇਵਾਵਾਂ ਲੈਣ ਲਈ ਲੰਮਾ ਸਮਾਂ ਲੱਗ ਰਿਹਾ ਹੈ, ਇਸ ਬਾਰੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਗਲਬਾਤ ਕਰਕੇ ਕੁੱਝ ਜਰੂਰੀ ਤਰਮੀਮਾਂ ਕੀਤੀਆਂ ਹਨ ਜਿਸ ਨਾਲ ਉਡੀਕ ਸਮਾਂ ਘੱਟ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੁਵਿਧਾ ਕੇਂਦਰ ਦੇ ਇੰਚਾਰਜ ਨੂੰ ਵੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਇਥੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਲੋਕਾਂ ਨੂੰ ਤੈਅ ਸਮਾਂ ਸੀਮਾ ਵਿਚ ਸੇਵਾਵਾਂ ਦੇਣ ਲਈ ਕਾਂਊਟਰ ਵਧਾਏ ਜਾਣ।
ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਮ ਲੋਕਾਂ ਨਾਲ ਬੋਲ ਬਾਣੀ ਠੀਕ ਹੋਣੀ ਚਾਹੀਦੀ ਹੈ। ਸੇਵਾਵਾਂ ਮਿਲਣ ਦੇ ਸਮਾਂ ਸੀਮਾ ਬਾਰੇ ਥਾਂ ਥਾਂ ਉਪਰ ਬੋਰਡ ਲਗਾਏ ਜਾ ਰਹੇ ਹਨ। ਉਹਨਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਲਈ ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲ੍ਹੇ ਜਾਣਗੇ। ਇਸ ਮੌਕੇ ਜਿਲਾ ਸੋਸ਼ਲ ਅਧਿਕਾਰੀ ਸ ਅਸੀਸ ਇੰਦਰ ਸਿੰਘ ਨੇ ਦੱਸਿਆ ਕਿ ਅੱਜ ਕੈਂਪ ਵਿਚ 250 ਤੋਂ ਵੱਧ ਲੋਕਾਂ ਨੇ ਸ਼ਿਰਕਤ ਕੀਤੀ ਅਤੇ 120 ਕੇਸਾਂ ਦੇ ਫਾਰਮ ਅਪਲਾਈ ਕੀਤੇ ਗਏ ਹਨ।