ਸਿਵਲ ਸਰਜਨ ਵੱਲੋਂ ਵਸਨੀਕਾਂ ਨੂੰ ਅਪੀਲ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ

SP SINGH
ਲੋਕ ਪੱਖੀ ਸਕੀਮਾਂ ਲੋੜਵੰਦ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ - ਸਿਵਲ ਸਰਜਨ ਲੁਧਿਆਣਾ

Sorry, this news is not available in your requested language. Please see here.

-ਕਿਹਾ ! ਤਿਉਂਹਾਰਾਂ ਦੇ ਮੱਦੇਨਜ਼ਰ ਭੀੜ ‘ਚ ਜਾਣ ਤੋਂ ਗੁਰੇਜ਼ ਕੀਤਾ ਜਾਵੇ

ਲੁਧਿਆਣਾ, 22 ਅਕਤੂਬਰ 2021

ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ ਕਰਵਾਚੌਥ ਦਾ ਤਿਉਹਾਰ ਔਰਤਾਂ ਵਲੋ ਬੜੇ ਹੀ ਉਤਸਾਹ ਨਾਲ ਮਨਾਇਆ ਜਾਂਦਾ ਹੈ ਅਤੇ ਬਾਜਾਰਾਂ ਵਿੱਚ ਭੀੜ ਵੀ ਕਾਫੀ ਵੱਧ ਜਾਂਦੀ ਹੈ। ਸ਼ਹਿਰ ਵਿੱਚ ਲੋਕਾਂ ਦੇ ਇਕੱਠ ਦੇ ਮੱਦੇਨਜ਼ਰ, ਸਿਵਲ ਸਰਜਨ ਵੱਲੋਂ ਆਮ ਲੋਕਾਂ ਖਾਸ ਤੌਰ ‘ਤੇ ਔਰਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਦੀ ਬਿਮਾਰੀ ਦੇ ਬਚਾਅ ਸਬੰਧੀ ਅਜੇ ਵੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

ਹੋਰ ਪੜ੍ਹੋ :-ਸੈਨਿਕ ਸਕੂਲ ਵਿਚ ਦਾਖਲੇ ਲਈ ਆਨਲਾਇਨ ਅਰਜ਼ੀਆਂ 26 ਅਕਤੂਬਰ ਤੱਕ ਜਮ੍ਹਾਂ ਕਰਵਾਈਆਂ ਜਾਣ  

ਡਾ. ਐਸ ਪੀ ਸਿੰਘ ਨੇ ਅੱਗੇ ਕਿਹਾ ਕਿ ਔਰਤਾਂ ਵਲੋ ਬਜ਼ਾਰਾਂ ਵਿਚ ਖਰੀਦੋ ਫਰੋਖਤ ਕਰਨ ਉਪਰੰਤ ਵੱਡੀ ਪੱਧਰ ਤੇ ਭੀੜ ਭੜੱਕਾ ਆਮ ਦੇਖਣ ਨੂੰ ਮਿਲਦਾ ਹੈ ਜੋ ਕਿ ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਨੂੰ ਸੱਦਾ ਦੇ ਸਕਦਾ ਹੈ। ਇਸ ਦੇ ਬਚਾਅ ਸਬੰਧੀ ਉਨਾਂ ਦੁਕਾਨਦਾਰਾਂ, ਰੇੜੀਆਂ ਫੜੀਆਂ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਦੀਆਂ ਸਵਾਧਾਨੀਆਂ ਨੂੰ ਮੁੱਖ ਰੱਖਦੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਦੁਕਾਨਾਂ ਆਦਿ ਤੇ ਭੀੜ ਭੜੱਕਾ ਘੱਟ ਤੋ ਘੱਟ ਰੱਖਿਆ ਜਾਵੇ ਅਤੇ ਭੀੜ ਭੱੜਕੇ ਵਾਲੀਆਂ ਥਾਂਵਾ ਤੇ ਮਾਸਕ ਵੀ ਪਹਿਨਿਆ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਫ ਕੀਤਾ ਜਾਵੇ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਉਨਾਂ ਆਮ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਜਾਰੀ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।