ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

Sorry, this news is not available in your requested language. Please see here.

ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਨਿਬੇੜੇ ਜਾਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 26 ਅਪ੍ਰੈਲ 2022-
ਜਿਲੇ੍ਹ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ  ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿਚ ਰਹਿੰਦੇ ਹੋਏ ਉਨਾਂ ਦੇ ਕੰਮ ਕੀਤੇ ਜਾਣ ਨਾ ਕਿ ਬਾਰ-ਬਾਰ ਦਫ਼ਤਰ ਆਉਣ ਲਈ ਮਜ਼ਬੂਰ ਕੀਤਾ ਜਾਵੇ। ਉਨਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਬੇੜੇ ਦੇ ਨਾਲ ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਲਈ ਸਬ ਰਜਿਸਟਰਾਰ ਦਫਤਰਾਂ ਵਿਚ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਲਈ ਸਬੰਧਤ ਸਬ ਰਜਿਸਟਰਾਰ ਖੁਦ ਧਿਆਨ ਦੇਣ। ਉਨਾਂ ਕਿਹਾ ਕਿ  ਜੇਕਰ ਸਬ ਰਜਿਸਟਰਾਰ ਕਿਸੇ ਸਰਕਾਰੀ ਕੰਮ ਲਈ ਦਫਤਰ ਤੋਂ ਬਾਹਰ ਹੋਵੇ ਤਾਂ ਦਫਤਰ ਦੇ ਬਾਹਰ ਨੋਟਿਸ ਲਗਾ ਕੇ ਜਾਓ।
ਸ੍ਰੀ ਸੂਦਨ ਨੇ ਹਦਾਇਤ ਕੀਤੀ ਹੈ ਕਿ ਜਿਸ ਦਿਨ ਸਬ ਰਜਿਸਟਰਾਰ ਵੱਲੋਂ ਕੋਰਟ ਲਗਾਈ ਜਾਣੀ ਹੈ, ਉਸ ਦਿਨ ਰਜਿਸਟਰੀਆਂ ਦਾ ਸਮਾਂ ਸਵੇਰੇ 9 ਤੋਂ 2 ਵਜੇ ਤੱਕ ਦਾ ਹੋਵੇ ਅਤੇ ਇਸ ਸਬੰਧੀ ਵੀ ਲੋਕਾਂ ਨੂੰ ਨੋਟਿਸ ਜ਼ਰੀਏ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਜੀਵ ਕੁਮਾਰ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ.ਡੀ.ਐਮ. ਸ੍ਰੀਮਤੀ ਅਮਨਦੀਪ ਕੌਰ, ਜਿਲ੍ਹਾ ਮਾਲ ਅਫ਼ਸਰ ਸ: ਅਰਵਿੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ