ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Sorry, this news is not available in your requested language. Please see here.

ਫਾਜ਼ਿਲਕਾ, 5 ਫਰਵਰੀ :-  
ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।  ਇਹ ਪਾਬੰਦੀਆਂ 31  ਮਾਰਚ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲਾ ਮੈਜਿਸਟਰੇਟ ਨੇ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 (1) ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਆਪਣੇ ਪਿੰਡਾਂ ਦੇ ਗ੍ਰਾਮੀਣ ਬੈਂਕਾ, ਡਾਕਖਾਨੇ, ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ ਸਤਲੁੱਜ ਦਰਿਆ ਦੇ ਪੁੱਲਾਂ ਅਤੇ ਵਿਸ਼ੇਸ਼ ਤੌਰ ਤੇ ਬਿਜਲੀ ਦੇ ਖੰਬਿਆਂ ਆਦਿ ਨੂੰ ਤੋੜ ਫੋੜ ਦੁਆਰਾ ਨਸ਼ਟ ਕੀਤੇ ਜਾਣ ਤੋਂ ਬਚਾਉਣ ਲਈ 24 ਘੰਟੇ ਗਸ਼ਤ(ਠੀਕਰੀ ਪਹਿਰਾ) ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਪੁਲ, ਦਰਿਆ/ਨਹਿਰ ਦੇ ਟੁੱਟ ਜਾਣ ਦੀ ਸੰਭਾਵਨਾ ਹੋਵੇ ਤਾਂ ਉਹ ਇਸ ਸਬੰਧੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਸਬੰਧਿਤ ਉੱਪ ਮੰਡਲ ਮੈਜਿਸਟ੍ਰੇਟ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਜ਼ਿਲ੍ਹੇ ਦੇ ਕਿਸੇ ਵੀ ਪਿੰਡ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਨਜ਼ਾਇਜ ਤੌਰ ਤੋਂ ਚੱਲ ਰਹੀਆਂ ਮੋਬਾਈਲ ਆਟਾ ਚੱਕੀਆਂ ਤੇ ਰੋਕ ਲਗਾ ਦਿੱਤੀ ਹੈ।
ਜ਼ਿਲਾ ਮੈਜਿਸਟਰੇਟ ਨੇ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡਾਂ ਅਤੇ ਟਰੱਸਟਾਂ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਲਾ ਮੈਜਿਸਟਰੇਟ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਖਤਿਆਰਾ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਸਰਹੱਦ ਐਨ. ਐਚ. ਲੁਧਿਆਣਾ ਵਾਇਆ ਫਿਰੋਜਪੁਰ ਤੋਂ ਅਬੋਹਰ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਉਣ-ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਿਨ੍ਹਾ ਨੂੰ ਅਧਿਕਾਰੀ ਵੱਲੋਂ ਪਰਮਿਟ ਜਾਰੀ ਹੋਇਆ ਹੈ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।