ਰੂਪਨਗਰ, 28 ਨਵੰਬਰ
ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਰੂਪਨਗਰ ਵੱਲੋਂ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ।
ਕਰ ਅਤੇ ਆਬਕਾਰੀ ਇੰਸਪੈਕਟਰ ਰੂਪਨਗਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਗੁਜਰਾਤ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕੋਈ ਵੀ ਵਿਅਕਤੀ ਸ਼ਰਾਬ ਦੀ ਸਮੱਗਲਿੰਗ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਕਿਸੇ ਵੀ ਸੂਰਤ ਵਿੱਚ ਸ਼ਰਾਬ ਦੀ ਤਸਕਰੀ ਨਹੀਂ ਹੋਣ ਦਿੱਤੀ ਜਾਵੇਗੀ।
ਆਬਕਾਰੀ ਤੇ ਕਰ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਅਧੀਨ ਕਰ ਤੇ ਆਬਕਾਰੀ ਵਿਭਾਗ ਦੀ ਟੀਮ ਰੂਪਨਗਰ ਵਿਖੇ ਸ਼ੱਕੀ ਵਾਹਨਾਂ ਦੀ ਜਾਂਚ ਕਰਦੀ ਹੋਈ

हिंदी






