ਸਿਹਤ ਵਿਭਾਗ ਨੇ ਖਾਣ ਪੀਣ ਦੀਆਂ ਵਸਤਾਂ ਦੇ 13 ਨਮੂਨੇ ਲਏ

Sorry, this news is not available in your requested language. Please see here.

ਫਾਜਿ਼ਲਕਾ, 12 ਅਕਤੂਬਰ :- 
ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਮਿਲਾਵਟ ਮੁਕਤ ਖਾਣ ਪੀਣ ਦੀਆਂ ਵਸਤਾਂ ਦੀ ਵਿਕਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸੇ ਲੜੀ ਵਿਚ ਡਿਪਟੀ ਕਮਿਸ਼ਨਰ  ਡਾ: ਹਿਮਾਂਸ਼ੂ ਅਗਰਵਾਲ, ਸਿਵਲ ਸਰਜਨ ਡਾ: ਸਤੀਸ਼ ਗੋਇਲ ਅਤੇ ਫੂਡ ਸੇਫਟੀ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਫੂਡ ਸੇਫਟੀ ਅਫਸਰ ਈਸ਼ਾਨ ਬਾਂਸਲ ਅਤੇ ਯੋਗੇਸ਼ ਗੋਇਲ ਨੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਮਿਠਾਈਆਂ ਅਤੇ ਹੋਰ ਦੁਕਾਨਾਂ ਤੋਂ 13 ਸੈਂਪਲ ਲਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਅਫਸਰ ਈਸ਼ਾਨ ਬਾਂਸਲ ਨੇ ਦੱਸਿਆ ਕਿ ਮੰਗਲਵਾਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਪਨੀਰ, ਮਠਿਆਈਆਂ ਅਤੇ ਤੇਲ ਦੇ 13 ਸੈਂਪਲ ਲਏ ਗਏ ਹਨ। ਜਿਨ੍ਹਾਂ ਨੂੰ ਜਾਂਚ ਲਈ ਖਰੜ ਲੈਬ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਜਲਦੀ ਰਿਪੋਰਟ ਤਲਬ ਕੀਤੀ ਗਈ ਹੈ ਤਾਂ ਜੋ ਜੇਕਰ ਸੈਂਪਲ ਫੇਲ ਹੋਇਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਹਲਵਾਈਆਂ ਅਤੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨਾ ਕਰਨ ਲਈ ਪਹਿਲਾਂ ਹੀ ਅਪੀਲ ਕੀਤੀ ਜਾ ਰਹੀ ਹੈ। ਜੇਕਰ ਸੈਂਪਲ ਫੇਲ ਹੋਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਠਿਆਈਆਂ ਦਾ ਜਿਆਦਾ ਸਟਾਕ ਨਾ ਰੱਖਣ, ਸਗੋਂ ਤਾਜ਼ਾ ਮਠਿਆਈਆਂ ਬਣਾ ਕੇ ਵੇਚਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ। ਇਸ ਤੋਂ ਇਲਾਵਾ ਵਿਭਾਗ ਦੀ ਰੂਟੀਨ ਚੈਕਿੰਗ ਦੀਵਾਲੀ ਤੱਕ ਜਾਰੀ ਰਹੇਗੀ ਤਾਂ ਜੋ ਮਿਠਾਈ ਬਣਾਉਣ ਵਾਲੇ ਮਠਿਆਈਆਂ ਦੇ ਨਿਰਮਾਣ ਵਿੱਚ ਰੰਗਾਂ ਦੀ ਵਰਤੋਂ ਨਾ ਕਰਨ।