ਦਸਤਾਂ ਨਾਲ ਹੋਣ ਵਾਲੀਆਂ ਮੋਤਾਂ ਨੂੰ ਸਿਫਰ ਤੇ ਲਿਆਉਣਾ ਪੰਦਰਵਾੜੇ ਦਾ ਮੁੱਖ ਮਕਸਦ

Sorry, this news is not available in your requested language. Please see here.

ਓ.ਆਰ.ਐਸ.ਪੈਕਟਾ ਦੀ ਵੰਡ ਕਰਕੇ ਕੀਤੀ ਪੰਦਰਵਾੜੇ ਦੀ ਸ਼ੁਰੂਆਤ : ਡਾਕਟਰ ਕਿਰਤੀ

ਫਾਜ਼ਿਲਕਾ  4 ਜੁਲਾਈ 2022 :- 0 ਤੋ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੋਤਾਂ ਨੂੰ ਸਿਫਰ ਤੇ ਲਿਆਉਣ ਦੇ ਮਕਸਦ ਨਾਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ 4 ਜੁਲਾਈ ਤੋਂ 17  ਅਗਸਤ ਤੱਕ ਤੀਵਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਕਮਿਊਨਿਟੀ ਸਿਹਤ ਕੇਂਦਰ ਡੱਬਵਾਲਾ ਕਲਾ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ ਪੈਕਟਾਂ ਦੀ ਵੰਡ ਕਰਕੇ ਕੀਤੀ। ਇਸ ਮੌਕੇ ਹਸਪਤਾਲ ਵਿਖੇ ਓ.ਆਰ ਐਸ ਅਤੇ ਜ਼ਿੰਕ ਕਾਰਨਰ ਲਗਾਇਆ ਗਿਆ ਅਤੇ  ਹਸਪਤਾਲ ਵਿੱਚ ਆਏ ਮਰੀਜ਼ਾਂ ਨੂੰ ਘੋਲ ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਗਈ। ।

ਐਸ ਐਮ ਓ ਡਾਕਟਰ ਜਗਜੀਤ ਸਿੰਘ ਨੇ ਕਿਹਾ ਕਿ ਪੰਦਰਵਾੜੇ ਦੋਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ਤੇਂ ਓ.ਆਰ.ਐਸ.ਦਾ ਘੋਲ ਦੇਣ ਅਤੇ ਬੱਚੇ ਨੂੰ ਦਸਤਾਂ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਦੇਣ, ਸਾਫ ਸਫਾਈ ਸਬੰਧੀ ਪਰਿਵਾਰਾ ਨੂੰ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰਮੀ ਅਤੇ ਬਰਸਾਤ ਦਾ ਮੌਸਮ ਹੋਣ ਕਾਰਣ ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਇਸ ਲਈ ਜੇਕਰ ਦਸਤ ਲੱਗਣ ਤੇ ਤੁਰੰਤ ਬੱਚੇ ਨੂੰ ਓ.ਆਰ.ਐਸ ਦਾ ਘੋਲ ਦੇ ਦਿੱਤਾ ਜਾਵੇ ਤਾਂ ਜੋ ਬੱਚੇ ਦੀ ਹਾਲਤ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਇਸ ਪੰਦਰਵਾੜੇ ਦੋਰਾਨ ਆਸ਼ਾ ਵਰਕਰਾਂ ਵੱਲੋ ਘਰ-ਘਰ ਜਾ ਕੇ ਜਿੰਨੇ ਪਰਿਵਾਰ ਵਿੱਚ 5 ਸਾਲ ਤੱਕ ਦੇ ਬੱਚੇ ਹੋਣਗੇ, ਉਨ੍ਹਾਂ ਘਰਾਂ ਵਿਚ ਓ.ਆਰ.ਐਸ ਦੇ ਪੈਕਟ ਪਰਿਵਾਰਾਂ ਨੂੰ ਦਿਤੇ ਜਾਣਗੇ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਤੁਰੰਤ ਓ.ਆਰ.ਐਸ ਦਾ ਘੋਲ ਦਿੱਤਾ ਜਾ ਸਕੇ। ਇਸ ਦੇ ਨਾਲ ਆਸ਼ਾ/ਏ.ਐਨ.ਐਮ ਵੱਲੋ ਪਰਿਵਾਰਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਤੇ ਬੱਚੇ ਨੂੰ ਦਸਤ ਲੱਗਣ ਤੇ ਘੋਲ ਪਿਲਾਉਣ ਦੀ ਵਿਧੀ ਅਤੇ ਮਾਵਾਂ ਨੂੰ ਨਵ-ਜੰਮਿਆਂ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋ ਬਾਅਦ ਓਪਰੀ ਖੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।  ਡਾ. ਕਿਰਤੀ ਗੋਇਲ ਨੇ ਕਿਹਾ ਕਿ ਜਿੰਨ੍ਹਾਂ ਬੱਚਿਆਂ ਨੂੰ ਦਸਤ ਲਗੇ ਹੋਣਗੇ,ਉਹਨਾਂ ਨੂੰ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਖਾਣ ਲਈ ਦਿੱਤੀਆਂ ਜਾਣਗੀਆਂ। ਕਿੳਂਕਿ ਜਿੰਕ ਦੀ ਗੋਲੀ ਖਾਣ ਨਾਲ ਜਿਥੇ ਬੱਚਿਆਂ ਦੇ ਦਸਤ ਜਲਦੀ ਠੀਕ ਹੋਣਗੇ ਉਥੇ ਬੱਚਿਆਂ ਨੂੰ ਦੁਬਾਰਾ ਦਸਤ ਲਗਣ ਦੇ ਮੌਕੇ ਵੀ ਘੱਟ ਜਾਣਗੇ।

ਇਸ ਦੌਰਾਨ ਬਲਾਕ ਐਜੂਕੇਟਰ ਦਿਵੇਸ਼ ਕੁਮਾਰ ਨੇ ਦੱਸਿਆ ਕਿ ਪੰਦਰਵਾੜੇ ਦੌਰਾਨ ਸਮੂਹ ਹਸਪਤਾਲਾਂ,ਪੀ. ਐਚ. ਸੀ., ਸੀ.ਐਚ ਸੀ. ਅਤੇ ਸਬ ਸੈਂਟਰ ਤੱਕ ਦੇ ਸਿਹਤ ਸੰਸਥਾਂਵਾ ਵਿਚ ਜਿੰਕ ਕਾਰਨਰ ਵੀ ਬਣਾਏ ਜਾ ਰਹੇ ਹਨ ਤਾਂ ਜੋ ਲੋੜ ਪੈਣ ਤੇ ਬੱਚੇ ਦਾ ਤੁਰੰਤ ਇਲਾਜ ਸ਼ੁਰੂ ਹੋ ਸਕੇ। ਐਲ ਐਚ ਵੀ ਮੈਡਮ ਗੁਰਿੰਦਰ ਕੌਰ  ਵੱਲੋਂ ਲੋਕਾਂ ਨੂੰ ਸਾਫ ਸ਼ਫਾਈ ਅਤੇ ਹੱਥ ਧੋਣ ਦੀ ਤਕਨੀਕ ਤੇ ਮੱਹਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਏ ਐਨ ਐਮ ਦਲਜੀਤ ਕੌਰ ਹਾਜ਼ਰ ਸੀ।

 

ਹੋਰ ਪੜ੍ਹੋ :- ਬਰਗਾੜੀ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਨਾਕਾਮ : ਜਗਦੀਪ ਚੀਮਾ