ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿਸੀਪਲਾਂ ਨੇ ਸਿੰਗਾਪੁਰ ਤੋਂ ਲਈ ਪਹਿਲੇ ਬੈਂਚ ਵਿੱਚ ਸਿਖਲਾਈ,  ਵਾਪਸ ਪਰਤਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਸਵਾਗਤ

Sorry, this news is not available in your requested language. Please see here.

ਸਿਖਲਾਈ ਤੋਂ ਬਾਅਦ ਪੂਰੀ ਤਰ੍ਹਾਂ ਉਤਸ਼ਾਹਿਤ ਨਜ਼ਰ ਆਏ ਪ੍ਰਿੰਸੀਪਲ

  • ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ -ਡਾਂ ਬੱਲ,ਪੰਕਜ਼ ਅੰਗੀ

ਫਾਜ਼ਿਲਕਾ 12 ਫਰਵਰੀ :- 

ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਜਿਸ ਦੇ ਤਹਿਤ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ।

ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪ੍ਰਿੰਸੀਪਲ ਕਮ ਜ਼ਿਲਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ, ਡਾਇਟ ਪ੍ਰਿੰਸੀਪਲ ਡਾਂ ਰਚਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤਰੇ ਵਾਲਾ ਦੇ ਪ੍ਰਿੰਸੀਪਲ ਮੈਡਮ ਨਵਜੋਤ ਖੈਰਾ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਾਪਸ ਪਰਤ ਆਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਚੇਚੇ ਤੌਰ ਤੇ ਦਿੱਲੀ ਵਿੱਚ ਸਿੰਗਾਪੁਰ ਤੋਂ ਵਾਪਸ ਪਰਤੇ ਪ੍ਰਿਸੀਪਲਾਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਇਨ੍ਹਾਂ ਨਾਲ ਬੈਠ ਕੇ ਵਿਚਾਰ ਚਰਚਾ ਕੀਤੀ ‌ਜਿਸ ਦੌਰਾਨ ਇਹਨਾਂ ਪ੍ਰਿਸੀਪਲਾਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ।

ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਿੰਸੀਪਲਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਚੁਣੇ ਗਏ ਪ੍ਰਿੰਸੀਪਲ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਨ੍ਹਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ।

ਇਸ ਮੌਕੇ ਤੇ ਪ੍ਰਿੰਸੀਪਲ ਪ੍ਰਦੀਪ ਕੰਬੋਜ, ਡਾਂ ਰਚਨਾ ਅਤੇ ਮੈਡਮ ਨਵਜੋਤ ਖੈਰਾ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ। ਇਹ ਬਹੁਤ ਹੀ ਵਧੀਆ ਤਜਰਬਾ ਸੀ। ਹੁਣ ਉਹ ਸਿੱਖੇ ਗਏ ਗਿਆਨ ਦਾ ਅੱਗੇ ਪ੍ਰਚਾਰ ਅਤੇ ਪ੍ਰਸਾਰ ਕਰਨਗੇ। ਵਿਭਾਗ ਵੱਲੋਂ ਉਨ੍ਹਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰ੍ਹਾਂ ਉਤਰਨਗੇ‌। ਉਨ੍ਹਾਂ ਕਿਹਾ ਕਿ ਸਮਾਜ ਨੂੰ ਸਕੂਲਾਂ ਨਾਲ ਜੋੜਣ, ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

 

ਹੋਰ ਪੜ੍ਹੋ :- ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਪੰਜਾਬ ਵੱਲੋਂ ਸਹਿਕਾਰੀ ਖੰਡ ਮਿਲਜ਼ ਲਿਮਟਿਡ ਬੋਦੀਵਾਲਾ ਪਿੱਥਾ ਦਾ ਕੀਤਾ ਗਿਆ ਦੌਰਾ