ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੂਲਾਂ ਵਿੱਚ ਨਿਰਮਾਣ ਕਾਰਜ ਜਾਰੀ

Sorry, this news is not available in your requested language. Please see here.

ਮਿਹਨਤੀ ਅਧਿਆਪਕਾਂ ਵੱਲੋਂ ਵਿਭਾਗੀ ਗ੍ਰਾਂਟਾ ਦੀ ਸੁਚੱਜੀ ਵਰਤੋਂ ਕਰਦਿਆਂ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ
ਫਾਜ਼ਿਲਕਾ 12 ਫਰਵਰੀ :-  
      ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
  ਇਸੇ ਕੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾਂ. ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਨਿਰਮਾਣ ਕਾਰਜ ਜਾਰੀ ਹਨ।
       ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਅਤੇ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ, ਜਲਦੀ ਹੀ ਸਕੂਲਾਂ ਦੀ ਨਵੀਂ ਦਿੱਖ ਉੱਭਰ ਕੇ ਸਾਹਮਣੇ ਆਵੇਗੀ।
  ਸੀ.ਐਚ.ਟੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਸੁਹਾਵਾਲਾ ਵਿਖੇ ਸਕੂਲ ਦੀ ਇਮਾਰਤ ਦੇ ਨਵੀਨੀਕਰਨ ਦੀ ਸਖ਼ਤ ਜ਼ਰੂਰਤ ਸੀ। ਵਿਭਾਗ ਵੱਲੋਂ ਸਕੂਲ ਦੀ ਜ਼ਰੂਰਤ ਅਨੁਸਾਰ  ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਲਈ ਉਹ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਸੂਬੇ ਅਤੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਸਕੂਲ ਵਿੱਚ ਨਿਰਮਾਣ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।ਜਿਸ ਨਾਲ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਅਤੇ ਸਮਾਂਬੱਧ ਨਿਰਮਾਣ ਕਾਰਜ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਕੂਲ ਸਟਾਫ ਮੈਡਮ ਪਰਮਿੰਦਰ ਕੌਰ, ਅਧਿਆਪਕ ਜਨਕ ਰਾਜ, ਮੈਡਮ ਸਰੋਜ ਰਾਣੀ ਅਤੇ ਮੈਡਮ ਪ੍ਰਵੀਨ ਰਾਣੀ ਵੱਲੋਂ ਇਸ ਨਿਰਮਾਣ ਕਾਰਜ ਨੂੰ ਪੂਰਾ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਸਕੂਲ ਦੀ ਇਮਾਰਤ ਦਾ ਨਵੀਨੀਕਰਨ ਦਾ ਕੰਮ ਪੂਰਾ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।