ਜ਼ਿਲਾ ਅਤੇ ਸੈਸ਼ਨ ਜੱਜ ਬਰਨਾਲਾ ਵੱਲੋਂ ਜ਼ਿਲਾ ਜੇਲ ਦੀ ਅਚਨਚੇਤ ਚੈਕਿੰਗ

ਜ਼ਿਲਾ ਅਤੇ ਸੈਸ਼ਨ ਜੱਜ ਬਰਨਾਲਾ
ਜ਼ਿਲਾ ਅਤੇ ਸੈਸ਼ਨ ਜੱਜ ਬਰਨਾਲਾ ਵੱਲੋਂ ਜ਼ਿਲਾ ਜੇਲ ਦੀ ਅਚਨਚੇਤ ਚੈਕਿੰਗ

Sorry, this news is not available in your requested language. Please see here.

ਕੈਦੀਆਂ/ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ

ਬਰਨਾਲਾ, 20 ਦਸੰਬਰ 2021

ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਵੱਲੋਂ ਜ਼ਿਲਾ ਜੇਲ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨਾਂ ਨਾਲ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਗੁਰਬੀਰ ਸਿੰਘ, ਟੇਨ੍ਰੀ ਜੁਡੀਸ਼ੀਅਲ ਅਫ਼ਸਰ ਸੁਖਮੀਤ ਕੌਰ ਅਤੇ ਸਮੀਕਸ਼ਾ ਜੈਨ ਵੀ ਮੌਜੂਦ ਸਨ। ਇਸ ਮੌਕੇ ਕੈਦੀਆਂ/ਹਵਾਲਾਤੀਆਂ ਨੂੰ ਉਨਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ ਅਤੇ ਮੌਕੇ ’ਤੇ ਹੱਲ ਵੀ ਦੱਸੇ ਗਏ।

ਹੋਰ ਪੜ੍ਹੋ :-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਧੀਨ ਜਾਗਰੂਕਤਾ ਪ੍ਰੋਗਰਾਮ

ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਬਰਨਾਲਾ ਵੱਲੋਂ ਜੇਲ ਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਦੀ  ਜ਼ਰੂਰਤ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਸਬੰਧੀ ਦਰਖਾਸਤ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣੀ ਹੁੰਦੀ ਹੈ। ਸ੍ਰੀ ਵਰਿੰਦਰ ਅੱਗਰਵਾਲ ਵੱਲੋਂ ਜੇਲ ਸੁਪਰਡੈਂਟ ਨੂੰ ਹਦਾਇਤ ਕੀਤੀ ਗਈ ਕਿ ਜੇਲ ਵਿੱਚ ਸੈਨੀਟਾਈਜ਼ਰ, ਕੈਦੀਆਂ/ਹਵਾਲਾਤੀਆਂ ਲਈ ਮਾਸਕ, ਜੇਲ ਦੀ ਸਾਫ ਸਫਾਈ, ਖਾਣਾ ਪਕਾਉਣ ਵਾਲੀ ਜਗਾ ਦੀ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਖਾਣ ਵਾਲੀਆਂ ਵਸਤੂਆਂ ਢੱਕ ਕੇ ਰੱਖੀਆਂ ਜਾਣ। ਇਸ ਤੋਂ ਇਲਾਵਾ ਕੈਦੀਆਂ/ਹਵਾਲਾਤੀਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇ ਅਤੇ ਜੇਲ ਬੈਰਕਾਂ ਅਤੇ ਆਸ ਪਾਸ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ।

ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਬੰਦੀਆਂ ਨੂੰ ਅੰਡਰਟਰਾਇਲ ਇਨਫਾਰਮੇਸ਼ਨ ਕਾਰਡ ਉਪਲੱਬਧ ਕਰਵਾਏ ਗਏ ਹਨ, ਜਿਸ ਤੋਂ ਉਨਾਂ ਨੂੰ ਉਨਾਂ ਦੇ ਕੇਸਾਂ ਸਬੰਧੀ ਜਾਣਕਾਰੀ ਮਿਲ ਸਕਦੀ ਹੈ।