– ਵਾਰਡ ਨੰਬਰ 89 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
ਕਰੀਬ 75 ਲੱਖ ਰੁਪਏ ਦੀ ਲਾਗਤ ਵਾਲੀਆਂ ਸੜ੍ਹਕਾਂ ਵਪਾਰੀ ਵਰਗ ਤੇ ਆਮ ਲੋਕਾਂ ਦੀ ਸਹੂਲਤ ਲਈ ਰਾਹ ਸੌਖਾ ਕਰਨਗੀਆਂ – ਵਿਧਾਇਕ ਬੱਗਾ
ਲੁਧਿਆਣਾ, 12 ਜੂਨ (000) – ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਜਨਕਪੁਰੀ, ਲਕਸ਼ਮੀਪੁਰੀ ਇਲਾਕੇ ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਸੜ੍ਹਕੀ ਪ੍ਰੋਜੈਕਟ ‘ਤੇ ਕਰੀਬ 75 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਹ ਸੜਕ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਜਿਸ ਨਾਲ ਵਪਾਰੀ ਵਰਗ ਨੂੰ ਬੇਹੱਦ ਰਾਹਤ ਮਿਲੇਗੀ ਅਤੇ ਆਉਣ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਵੀ ਰਾਹ ਸੌਖਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਗੂ ਚੋਪੜਾ, ਅਨਿਲ ਸ਼ਰਮਾ, ਅਸ਼ੋਕ ਠਾਕੁਰ, ਜਸਬੀਰ ਸਿੰਘ, ਅਮਨ ਬੱਗਾ, ਰਿੰਕੂ ਭੱਲਾ, ਆਸ਼ੂ ਵਰਮਾ, ਅਸ਼ੋਕ ਵਰਮਾਨੀ, ਧੰਜਲ ਜੀ, ਮੁਨੀਸ਼ ਦੱਤ, ਸੁਰਿੰਦਰ ਰਾਣਾ, ਦਿਨੇਸ਼ ਸ਼ਰਮਾ, ਪਰਮਜੀਤ ਪੰਮਾ, ਰਾਜੂ ਕਪੂਰ, ਸ਼ਾਮ ਚਿੱਤਕਾਰਾ, ਸੰਜੀਵ ਮੈਹਿਮੀ, ਜਸਵਿੰਦਰ ਸਿੰਘ ਸ਼ੰਮੀ, ਭਾਰਤ ਭੂਸ਼ਨ, ਮੋਨੂ ਚਿਤਕਾਰਾ, ਵਿੱਕੀ ਅਰੋੜਾ, ਰਮੇਸ਼ ਬੱਠਲਾ, ਰਜਿੰਦਰ ਠਾਕੁਰ ਅਤੇ ਦਰਸ਼ਨ ਸਿੰਘ ਵੀ ਮੌਜੂਦ ਸਨ।

हिंदी






