ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਵੱਖ-ਵੱਖ ਸਕੂਲ ਵਾਹਨਾ ਦੀ ਕੀਤੀ ਅਚਨਚੇਤ ਚੈਕਿੰਗ

Sorry, this news is not available in your requested language. Please see here.

ਫਿਰੋਜ਼ਪੁਰ 3 ਅਪ੍ਰੈਲ ( ) ਡਿਪਟੀ ਕਮਿਸ਼ਨਰ,ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਤੇ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੀ ਯੋਗ ਅਗਵਾਈ ਹੇਠ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ,ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਮੈਂਬਰਾਂ ਦੀ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿ਼ਲ੍ਹਾ ਫਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 8 ਸਕੂਲ ਵਾਹਨਾਂ ਦੇ ਚਲਾਨ ਕੀਤੇ ਗਏ।ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐਸ.ਆਈ ਗੁਰਮੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸਿ਼ਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜ਼ੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਅਸ਼ੀਸ਼ ਕੁਮਾਰ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਐਂਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਜਿ਼ਲ੍ਹਾ ਬਾਲ ਸੁਰੱਖਿਆ ਤੋਂ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਰਵਿੰਦਰ ਸਿੰਘ,ਸਿੱਖਿਆ ਵਿਭਾਗ ਤੋਂ ਦੀਪਕ ਕੁਮਾਰ, ਪੰਜਾਬ ਰੋਡਵੇਜ਼ ਦਫ਼ਤਰ ਤੋਂ ਰਾਜ ਕੁਮਾਰ ਚਾਵਲਾ ਅਤੇ ਪੁਲਿਸ ਵਿਭਾਗ ਤੋਂ ਰਾਜਿੰਦਰ ਕੁਮਾਰ ਮੌਜੂਦ ਸਨ।

ਹੋਰ ਪੜ੍ਹੋ :- ਪੰਜਾਬ ਸਰਕਾਰ ਨੂੰ ਸਿਰਫ ਮਾਰਚ ਮਹੀਨੇ ਵਿਚ ਹੀ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ