ਵਿਜੀਲੈਂਸ ਬਿਊਰੋ ਵੱਲੋਂ ਬੱਲੂਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Vigilance Bureau
ਵਿਜੀਲੈਂਸ ਬਿਊਰੋ ਵੱਲੋਂ ਬੱਲੂਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Sorry, this news is not available in your requested language. Please see here.

ਬਿਊਰੋ ਦੇ ਕੰਮ-ਕਾਜ ਸਬੰਧੀ ਜਾਣੂ ਕਰਵਾਇਆ

ਬੱਲੂਆਣਾ, ਅਬੋਹਰ 5 ਨਵੰਬਰ 2022

ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸਐਸਪੀ ਵਿਜੀਲੈਂਸ ਫਿਰੋਜਪੁਰ ਸ: ਗੁਰਮੀਤ ਸਿੰਘ ਦੀ ਯੋਗ ਅਗਵਾਈ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਿਤੀ 31.10.2022 ਤੋਂ 06.11.2022 ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਫਾਜਿ਼ਲਕਾ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਰ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡੀਐਸਪੀ ਵਿਜੀਲੈਂਸ ਸ੍ਰੀ ਗੁਰਿੰਦਰਜੀਤ ਸਿੰਘ ਸੰਧੂ ਰਹੇ ਜਦ ਕਿ ਵਿਸੇਸ਼ ਮਹਿਮਾਨ ਵਜੋਂ ਨਾਇਬ ਤਹਿਸੀਲਦਾਰ ਸ: ਜਗਸੀਰ ਸਿੰਘ ਅਤੇ ਇੰਸਪੈਕਟਰ ਵਿਜੀਲੈਂਸ ਸਤਪ੍ਰੇਮ ਸਿੰਘ ਨੇ ਸਿ਼ਰਕਤ ਕੀਤੀ।

ਹੋਰ ਪੜ੍ਹੋ – ਪਰਾਲੀ ਨਾ ਸਾੜਨ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਦਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ

ਇਸ ਮੌਕੇ ਡੀਐਸਪੀ ਵਿਜੀਲੈਂਸ ਸ: ਗੁਰਿੰਦਰਜੀਤ ਸਿੰਘ ਨੇ ਵਿਜੀਲੈਂਸ ਬਿਓਰੇ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਅਸੀਂ ਸਮਾਜ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਰਿਸਵਤ ਦੀ ਮੰਗ ਕਰੇ ਜਾਂ ਕਿਸੇ ਵੀ ਸਰਕਾਰੀ ਪ੍ਰੋਜੈਕਟ ਵਿਚ ਭ੍ਰਿਸ਼ਟਾਚਾਰ ਹੋਵੇ ਜਾਂ ਕਿਸੇ ਸਰਕਾਰੀ ਅਧਿਕਾਰੀ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਵੇ ਤਾਂ ਇਸ ਦੀ ਸਿ਼ਕਾਇਤ ਵਿਜੀਲੈਂਸ ਬਿਓਰੋ ਨੂੰ ਦਿੱਤੀ ਜਾ ਸਕਦੀ ਹੈ।

ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ ਨੇ ਹਾਜਰੀਨ ਨੂੰ ਜੀਵਨ ਵਿਚ ਨੈਤਿਕ ਕਦਰਾਂ ਕੀਮਤਾਂ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਮੂਹਿਕ ਜਾਗਰੁਕਤਾ ਨਾਲ ਅਸੀਂ ਭ੍ਰਿਸ਼ਟਾਚਾਰ ਨੂੰ ਖਤਮ ਕਰ ਸਕਦੇ ਹਾਂ। ਉਨ੍ਹਾਂ ਨੇ ਸਰਕਾਰ ਦੇ ਆਨਲਾਈਨ ਸੇਵਾਵਾਂ ਦੇਣ ਦੇ ਉਪਰਾਲਿਆਂ ਦੀ ਜਾਣਕਾਰੀ ਵੀ ਲੋਕਾਂ ਨਾਲ ਸਾਂਝੀ ਕੀਤੀ।

ਇੰਸਪੈਕਟਰ ਵਿਜੀਲੈਂਸ ਸ੍ਰੀ ਸਤਪ੍ਰੇਮ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੇ ਭ੍ਰਿਸ਼ਟਾਚਾਰ ਵਿਰੁੱਧ ਨਾ ਬੋਲਣ ਕਰਕੇ ਹੀ ਇਸਨੂੰ ਬੜਾਵਾ ਮਿਲ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੋਲ ਫਰੀ ਨੰਬਰ 180018001000 ਜਾਂ ਵਟਸਐਪ ਨੰਬਰ 9501200200 ਜਾਰੀ ਕੀਤਾ ਗਿਆ ਹੈ। ਜਿਸ ਤੇ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਵਿਜੀਲੈਂਸ ਬਿਊਰੋ ਨੂੰ ਇਨ੍ਹਾਂ ਨੰਬਰਾਂ ਤੇ ਭ੍ਰਿਸ਼ਟਾਚਾਰ ਸਬੰਧੀ ਸਿ਼ਕਾਇਤ ਕੀਤੀ ਜਾ ਸਕਦੀ ਹੈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਬਾਬੂ ਸਿੰਘ ਧਾਲੀਵਾਲ, ਰਿਟਾਇਰਡ ਲੈਕਚਰਾਰ ਭਜਨ ਲਾਲ ਨੇ ਵੀ ਸੰਬੋਧਨ ਕੀਤਾ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਗਰੂਕਤਾ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਆਈਈਸੀ ਸ: ਸੁਖਜਿੰਦਰ ਸਿੰਘ ਢਿੱਲੋਂ, ਸ: ਹਰਪਾਲ ਸਿੰਘ, ਰਵੇਲ ਸਿੰਘ, ਗੁਰਬੰਸ ਰਾਹੀ  ਸਕੂਲ ਸਟਾਫ ਤੇ ਹੋਰ ਪਤਵੰਤੇ ਵੀ ਹਾਜਰ ਸਨ।