ਵਿਧਾਨ ਸਭਾ ਚੋਣਾਂ ਲਈ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀਆਂ, 10 ਮਾਰਚ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਬਰਨਾਲਾ, 17 ਜਨਵਰੀ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਪ੍ਰੋਗਰਾਮ ਮੁਤਾਬਿਕ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਹੁਣ 25 ਜਨਵਰੀ ਤੋਂ ਨਾਮਜ਼ਦਗੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂਦੀ ਅੰਤਿਮ ਮਿਤੀ 1 ਫਰਵਰੀ ਹੈ। ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਅੰਤਮ ਮਿਤੀ 4 ਫਰਵਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਇੰਨਬਿੰਨ ਲਾਗੂ ਕਰਨ ਲਈ ਸਮੁੱਚੇ ਚੋਣ ਅਮਲੇ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਚੋਣ ਜ਼ਾਬਤੇ ਦੀ ਉਲੰਘਣਾਂ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

हिंदी





