ਕੱਲ੍ਹ 13 ਅਗਸਤ ਨੂੰ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ  ਗੁਰਦਾਸਪੁਰ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ

Sorry, this news is not available in your requested language. Please see here.

ਗੁਰਦਾਸਪੁਰ, 12 ਅਗਸਤ :ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮਨਾਉਣ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੱਲ੍ਹ 13 ਅਗਸਤ ਨੂੰ ਸਵੇਰੇ 9 ਵਜੇ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ  ਗੁਰਦਾਸਪੁਰ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ ਅਤੇ ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਪੰਜਾਬ ਪੁਲਿਸ, ਜੀਓਜੀ, ਪੰਜਾਬ ਹੋਮਗਾਰਡਜ਼ ਤੇ ਐਨ.ਸੀ.ਸੀ ਦੇ ਕੈਡਿਟਾਂ ਵਲੋਂ ਪਰੇਡ ਹਿੱਸਾ ਲਿਆ ਜਾਵੇਗਾ ਤੇ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਸਮਾਗਮ ਵੀ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸੱਭਿਆਚਕ ਪ੍ਰੋਗਰਾਮ ਵਿਚ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕੋਰੀਓਗਰਾਫੀ, ਗਿੱਧਾ ਤੇ ਭੰਗੜਾ ਪੇਸ ਕੀਤਾ ਜਾਵੇਗਾ, ਜਿਸ ਸਬੰਧੀ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ  ਗੁਰਦਾਸਪੁਰ ਵਿਖੇ ਰਿਹਰਸਲਾਂ ਚੱਲ ਰਹੀਆਂ ਹਨ।

ਉਨਾਂ ਅੱਗੇ ਦੱਸਿਆ ਕਿ ਪੀ.ਡਬਲਿਊ.ਡੀ. ਪੁਲਿਸ, ਸਿਹਤ, ਜ਼ਿਲ੍ਹਾ ਸਿੱਖਿਆ ਅਫਸਰ, ਨਗਰ ਕੌਂਸਲ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਡੀਐਫਐਸਸੀ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅੱਗੇ ਦੱਸਿਆ ਕਿ ਸਟੇਡੀਅਮ ਵਿੱਚ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਵੀ ਬਣਾਏ ਜਾਣਗੇ।

 

ਹੋਰ ਪੜ੍ਹੋ :-  ਵੋਟਰ ਰਜਿਸ਼ਟਰੇਸ਼ਨ ਲਈ ਵਰਤੇ ਜਾਣ ਵਾਲੇ ਫਾਰਮਾਂ ਵਿਚ ਸੋਧ: ਡਾ. ਪ੍ਰੀਤੀ ਯਾਦਵ