ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਦੇ ਨਾਲ-ਨਾਲ ਦਵਾਇਆ ਪ੍ਰਣ

Sorry, this news is not available in your requested language. Please see here.

ਫਾਜਿਲਕਾ 31 ਮਈ 2025

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫ਼ਾਜ਼ਿਲਕਾ ਦੇ ਪਿੰਡ ਝੰਗੜ ਭੈਣੀ, ਢਾਣੀ ਖਰਾਸ ਵਾਲੀ, ਵੱਲੇ ਸ਼ਾਹ ਹਿਠਾੜ, ਲਾਲੋ ਵਾਲੀ ਅਤੇ ਵਾਰਡ ਨੰਬਰ 25 ਵਿਖੇ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਪ੍ਰੋਗਰਾਮ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਸ਼ਿਆ ਪ੍ਰਤੀ ਸਹੁੰ ਚੁਕਵਾਈ ਗਈ।

ਇਸ ਮੌਕੇ ਆਯੋਜਿਤ ਜਾਗਰੂਕਤਾ ਸਭਾ ਦੌਰਾਨ ਵਿਧਾਇਕ ਸ੍ਰੀ ਸਵਨਾ ਨੇ ਲੋਕਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਅਤੇ ਨਸ਼ੇ ਦੇ ਆਦੀ ਲੋਕਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਣ ਲਈ ਸੱਦਾ ਵੀ ਦਿੱਤਾ ਗਿਆ।

ਉਨ੍ਹਾਂ ਨੋਜਵਾਨਾਂ ਨੁੰ ਖੇਡਾਂ ਵੱਲ ਉਤਸਾਹਿਤ ਕਰਦਿਆਂ ਪ੍ਰੇਰਿਤ ਕੀਤਾ ਕਿ ਸਰਕਾਰ ਨਸ਼ਿਆਂ ਤੋਂ ਦੂਰ ਰੱਖਦਿਆਂ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨਾਂ ਦੀ ਐਨਰਜੀ ਖੇਡਾਂ ਵੱਲ ਲਗੇ ਤੇ ਉਹ ਖੇਡਾਂ ਵਿਚ ਆਪਣਾ ਨਾਮ ਚਮਕਾਉਣ ਤੇ ਸੂਬੇ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰਖਿਆ ਜਾ ਸਕਦਾ ਹੈ।

ਇਸ ਮੌਕੇ ਮੈਡਮ ਖੁਸ਼ਬੂ ਸਵਨਾ, ਆਪ ਵਰਕਰ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।