ਵੋਟਰਾਂ ਵਿਚ ਉਤਸ਼ਾਹ ਭਰਨ ਲਈ ਬਣਾਏ 13 ਪਿੰਕ ਬੂਥ ਤੇ 137 ਮਾਡਲ ਪੋਲਿੰਗ ਸਟੇਸ਼ਨ

GURPREET KHAIRA
ਚੋਣ ਡਿਊਟੀ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

Sorry, this news is not available in your requested language. Please see here.

ਵਿਸ਼ੇਸ਼ ਲੋੜਾਂ ਵਾਲੇ ਕਰਮਚਾਰੀ ਵੀ ਚਲਾਉਣਗੇ ਦੋ ਪੋÇਲੰਗ ਬੂਥ
ਲੋਕਤੰਤਰ ਦੇ ਇਸ ਮੇਲੇ ਵਿੱਚ ਉਤਸ਼ਾਹ ਨਾਲ ਸ਼ਾਮਲ ਹੋਣ ਵੋਟਰ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 19 ਫਰਵਰੀ 2022

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੰਮ੍ਰਿਤਸਰ ਜਿਲੇ ਵਿਚ 13 ਪਿੰਕ ਬੂਥ ਤੇ 137 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਿਲ੍ਹਾ ਚੋਣ ਅਫਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਕ ਬੂਥਾਂ ਉੱਪਰ ਕੇਵਲ ਮਹਿਲਾ ਸਟਾਫ ਹੀ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਬੂਥਾਂ ਨੂੰ ਗੁਲਾਬੀ ਰੰਗ ਵਿਚ ਰੰਗਿਆ ਗਿਆ ਅਤੇ ਸ਼ਮਿਆਨਾ ਵੀ ਇਸੇ ਰੰਗ ਦਾ ਹੈ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਆਪਣੇ ਹੱਥਾਂ `ਤੇ ਮਹਿੰਦੀ ਲਗਵਾ ਕੇ ਹੋਰਨਾਂ ਔਰਤਾਂ ਨੂੰ ਵੋਟ ਪਾਉਣ ਦਾ ਦਿੱਤਾ ਸੰਦੇਸ਼

ਇਸ ਤੋਂ ਇਲਾਵਾ ਮਾਡਲ ਪੋਲਿੰਗ ਸਟੇਸ਼ਨਾਂ ਅੰਦਰ ਵੋਟਰਾਂ ਦੇ ਸਵਾਗਤ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੇ ਮਸਕਟ ਸ਼ੇਰਾ’ ਦੇ ਕਟ ਆਊਟ ਲਗਾਉਣ ਤੋਂ ਇਲਾਵਾ ਰੰਗੋਲੀ ਬਣਾਉਣ ਨਵੇਂ ਵੋਟਰਾਂ ਦਾ ਸਵਾਗਤ ਕਰਨ ਤੇ ਸੈਲਫੀ ਪੁਆਇੰਟ ਵੀ ਬਣਾਏ ਗਏ ਹਨ। ਉਨਾਂ ਦਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ  ਉਕਤ ਵਿਅਕਤੀਆਂ ਦੁਆਰਾ ਜੋ ਕਿ ਸਰਕਾਰੀ ਕਰਮਚਾਰੀ ਹਨ ਵਲੋਂ ਦੋ ਪੋÇਲੰਗ ਬੂਥਾਂ ਤੇ ਡਿਊਟੀ ਦਿੱਤੀ ਜਾਵੇਗੀ। ਉਨਾਂ ਅੰਮ੍ਰਿਤਸਰ ਜਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਲ੍ਹ ਆਪਣੇ ਆਪਣੇ ਬੂਥ ਤੇ ਪਹੁੰਚ ਕੇ ਵੋਟਾਂ ਪਾਉਣ। ਸਾਡੇ ਵਲੋਂ ਹਰੇਕ ਤਰ੍ਹਾਂ ਦੀ ਸੁਰੱਖਿਆ ਤੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਵੋਟਾਂ ਲੋਕਤੰਤਰ ਦਾ ਤਿਓਹਾਰ ਹਨਜਿਸਨੂੰ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨਾਂ ਦੱਸਿਆ ਕਿ ਵੋਟਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 189 ਸੈਕਟਰ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਜਿਨਾਂ ਵੋਟਰਾਂ ਕੋਲ ਵੋਟਰ ਆਈ.ਡੀ ਕਾਰਡ ਨਹੀਂ ਹੈ ਉਹ ਦੂਸਰੇ ਸ਼ਨਾਖਤੀ ਕਾਰਡ ਲਿਜਾ ਕੇ ਵੀ ਆਪਣੀ ਵੋਟ ਪਾ ਸਕਦਾ ਹੈ। ਬਸ਼ਰਤੇ ਕਿ ਉਸਦਾ ਵੋਟਰ ਸੂਚੀ ਵਿੱਚ ਨਾਮ ਹੋਏ। ਉਨਾਂ ਦੱਸਿਆ ਕਿ ਸ਼ਨਾਖਤੀ ਕਰਾਡ ਵਿੱਚ ਪਾਸਪੋਰਟਡਰਾਇਵਿੰਗ ਲਾਇਸੰਸਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਫੋਟੋਗ੍ਰਾਫ ਵਾਲਾ ਸਰਵਿਸ ਸ਼ਨਾਖਤੀ ਕਾਰਡਬੈਂਕ/ਪੋਸਟ ਆਫਿਸ ਵਲੋਂ ਜਾਰੀ ਫੋਟੋਗ੍ਰਾਫ ਵਾਲੀ ਪਾਸਬੁੱਕਪੈਨ ਕਾਰਡਐਨ.ਪੀ.ਐਰ ਤਹਿਤ ਆਰ.ਜੀ.ਆਈ ਵਲੋਂ ਜਾਰੀ ਸਮਾਰਟ ਕਾਰਡਮਨਰੇਗਾ ਕਾਰਡਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡਫੋਟੋਗ੍ਰਾਫ ਵਾਲਾ ਪੈਨਸ਼ਨ ਦਸਤਾਵੇਜਐਮ.ਪੀ./ਐਮ.ਐਲ.ਏ./ਐਮ.ਐਲ.ਸੀ. ਵਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਿਲ ਹੈ। ਸ: ਖਹਿਰਾ ਨੇ  ਅੱਗੇ ਦੱਸਿਆ ਕਿ ਐਨ ਆਰ ਆਈ ਵੋਟਰਾਂ ਨੂੰ ਪਛਾਣ ਲਈ ਆਪਣਾ ਅਸਲ ਭਾਰਤੀ ਪਾਸਪੋਰਟ ਪੇਸ਼ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਨਿਰਵਿਘਨ ਮਤਦਾਨ ਨੂੰ ਯਕੀਨੀ ਬਣਾਉਣ ਲਈਕਮਿਸ਼ਨ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਦੇ ਮਾਮਲੇ ਵਿੱਚਇੰਦਰਾਜਾਂ ਵਿੱਚ ਮਾਮੂਲੀ ਅੰਤਰ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈਬਸ਼ਰਤੇ ਮਤਦਾਤਾ ਫੋਟੋ ਸ਼ਨਾਖਤੀ ਕਾਰਡ ਦੁਆਰਾ ਵੋਟਰ ਦੀ ਪਛਾਣ ਸਾਬਿਤ ਹੁੰਦੀ ਹੋਵੇ।