
ਫਿਰੋਜ਼ਪੁਰ 10 ਮਈ 2022
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਵੱਲੋਂ 50,000/- ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਂਦੀ ਹੈ। ਜਿਲ੍ਹਾ ਫਿਰੋਜਪੁਰ ਵਿੱਚ ਕੋਵਿਡ19 ਕਾਰਨ ਹੋਈ ਮੌਤਾ ਵਿਚ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ ਏਰੀਏ ਦੇ ਸਬੰਧਤ ਉਪ-ਮੰਡਲ ਮੈਜਿਸਟੇਟ(ਐਸ.ਡੀ.ਐਮ) ਪਾਸ ਐਕਸ ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਲਈ ਆਪਣੀ ਪ੍ਰਤੀਬੇਨਤੀ ਅਰਜ਼ੀ ਦੇ ਸਕਦੇ ਹਨ।
ਹੋਰ ਪੜ੍ਹੋ :-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੋਰਟ ਕੰਪਲੈਂਕਸ ਮਲਿਕਪੁਰ ਦੇ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਅਨੁਸਾਰ ਕੇਵਿਡ19 ਕਾਰਨ 20 ਮਾਰਚ 2022 ਤੱਕ ਹੋਈਆਂ ਮੌਤਾਂ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀ ਪ੍ਰਤੀਬੇਨਤੀ ਸਬੰਧਤ ਐਸ.ਡੀ.ਐਮ ਦਫਤਰ ਵਿੱਚ 24 ਮਈ 2022 ਤੱਕ ਦਿੱਤੀ ਜਾ ਸਕਦੀ ਹੈ ਅਤੇ ਮਿਤੀ 20 ਮਾਰਚ 2022 ਤੋਂ ਬਾਅਦ ਕਰੋਨਾ ਮਹਾਮਾਰੀ ਕਾਰਨ ਹੋਣ ਵਾਲੀ ਮੌਤ ਦੇ ਕੇਸ ਵਿੱਚ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰ ਐਕਸ ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਲਈ ਆਪਣੀ ਪ੍ਰਤੀਬੇਨਤੀ ਮੌਤ ਦੀ ਮਿਤੀ ਤੋਂ ਅਗਲੇ 90 ਦਿਨ ਤੱਕ ਸਬੰਧਤ ਐਸ.ਡੀ.ਐਮ ਦਫਤਰ ਵਿੱਚ ਦੇ ਸਕਦੇ ਹਨ।

English





