ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਧਾਰੀਵਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ –51 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

Free medical checkup camp
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਧਾਰੀਵਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ –51 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ
ਰੈਡ ਕਰਾਸ ਸੁਸਾਇਟੀ ਨੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕੀਤਾ- ਚੇਅਰਪਰਸਨ ਸ੍ਰੀਮਤੀ ਸ਼ੇਹਲਾ ਕਾਦਰੀ

ਗੁਰਦਾਸਪੁਰ, 24 ਮਾਰਚ 2022

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਲੱਮ ਏਰੀਆ ਵਿਚ ਰਹਿੰਦੇ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ, ਗੁਰਦਾਸਪੁਰ ਸ੍ਰੀਮਤੀ ਸ਼ੇਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਧਾਰੀਵਾਲ ਸ਼ਹਿਰ ਅੰਦਰ ਰਾਜੀਵ ਕਾਲੋਨੀ ਨਜ਼ਦੀਕ ਰੇਲਵੇ ਫਾਟਕ (ਨਹਿਰ ਦੇ ਕਿਨਾਰੇ) ਵਿਚ ਪੈਂਦੇ ਸਲੱਮ ਏਰੀਏ ਵਿਚ ਰਹਿੰਦੇ ਲੋਕਾਂ/ਮਰੀਜ਼ਾਂ ਦੀ ਸਹੂਲਤ ਲਈ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਮੁਫ਼ਤ ਮੈਡੀਕਲ ਕੈਂਪ ਵਿਚ ਸ਼ਿਰਕਤ ਕੀਤੀ। ਇਸ ਮੌਕੇ 51 ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਡਾ. ਐਸ. ਕੇ ਪਨੂੰ ਮੈਂਬਰ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ ਗੁਰਦਾਸਪੁਰ, ਰਾਜੀਵ ਕੁਮਾਰ ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ. ਮਨਦਿੰਰਜੀਤ ਸਿੰਘ ਐਸ.ਐਮ.ਓ ਧਾਰੀਵਾਲ, ਕੋਮਲਪ੍ਰੀਤ ਕੋਰ ਸੀਡੀਪੀਓ ਧਾਰੀਵਾਲ, ਡਾ. ਪ੍ਰਭਜੋਤ ਕੋਰ ਪ੍ਰਦੀਪ ਕੁਮਾਰ, ਮੀਨਾਕਸ਼ੀ ਸ਼ਰਮਾ,  ਸੁਨੀਤਾ ਸ਼ਰਮਾ, ਸਰੀਤਾ, ਸੁਮਨ, ਰੀਤਾ, ਪ੍ਰੇਮ ਮਸੀਹ, ਜੈਕਬ,  ਸੰਜੇ ਚੋਧਰੀ ਵੀ ਮੋਜੂਦ ਸਨ।

ਹੋਰ ਪੜ੍ਹੋ :-ਕੋਵਿਡ-19 ਮੋਹਾਲੀ ਨੇ 100% ਕੋਵਿਡ-19 ਟੀਕਾਕਰਨ ਦਾ ਟੀਚਾ ਹਾਸਲ ਕੀਤਾ

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ, ਗੁਰਦਾਸਪੁਰ ਸ੍ਰੀਮਤੀ ਸ਼ੇਹਲਾ ਕਾਦਰੀ ਨੇ ਦੱਸਿਆ ਕਿ ਪਹਿਲਾਂ ਹੀ ਗੁਰਦਾਸਪੁਰ ਅਤੇ ਬਟਾਲਾ ਦੇ ਸਲੱਮ ਖੇਤਰ ਵਿਚ ਹਫਤਾਵਾਰੀ ਮੁਫਤ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਸਾਫ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਹਰ ਵੀਰਵਾਰ ਧਾਰੀਵਾਲ ਸ਼ਹਿਰ ਅੰਦਰ ਰਾਜੀਵ ਕਾਲੋਨੀ ਨਜ਼ਦੀਕ ਰੇਲਵੇ ਫਾਟਕ (ਨਹਿਰ ਦੇ ਕਿਨਾਰੇ) ਵਿਚ ਪੈਂਦੇ ਸਲੱਮ ਏਰੀਏ ਵਿਚ ਰਹਿੰਦੇ ਲੋਕਾਂ/ਮਰੀਜ਼ਾਂ ਦੀ ਸਹੂਲਤ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ।

ਇਸ ਮੌਕੇ ਚੇਅਰਪਰਸਨ ਸ੍ਰੀਮਤੀ ਕਾਦਰੀ ਵਲੋਂ ਸਲੱਮ ਏਰੀਏ ਦੀਆਂ ਝੁੱਗੀਆਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਸਾਫ-ਸਫਾਈ ਦਾ ਪੂਰਾ ਧਿਆਨ ਰੱਖਣ ਅਤੇ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ। ਉਨਾਂ ਕਿਹਾ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਹਮੇਸ਼ਾ ਲੋੜਵੰਦ ਲੋਕਾਂ ਦੀ ਸੇਵਾ ਕਰਨ ਵਿਚ ਮੋਹਰੀ ਰੋਲ ਨਿਭਾਉਂਦੀ ਹੈ ਤੇ ਮਨੁੱਖਤਾ ਦੀ ਸੇਵਾ ਲਈ ਤੱਤਪਰ ਰਹਿੰਦੀ ਹੈ।

ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਲੋੜਵੰਦ ਮਰੀਜ਼ਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ੁਰੂ ਕੀਤਾ ਗਿਆ ਉਪਰਾਲਾ ਬਹੁਤ ਵਧੀਆ ਹੈ, ਕਿਉਂਕਿ ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲਦੀ ਹੈ।

ਸਲੱਮ ਏਰੀਆ ਧਾਰੀਵਾਲ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ ਚੇਅਰਪਰਸਨ ਸ੍ਰੀਮਤੀ ਸ਼ੇਹਲਾ ਕਾਦਰੀ ਮਰੀਜਾਂ ਨਾਲ ਗੱਲਬਾਤ ਕਰਦੇ ਹੋਏ।