ਫ਼ਾਜ਼ਿਲਕਾ, 13 ਅਪ੍ਰੈਲ 2022
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਹਾਈ ਸਕੁਲ ਬਨਵਾਲਾ ਹਨਵੰਤਾ ਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਭੀਜੀਤ ਕਪਲਿਸ਼ ਵੱਲੋਂ ਵੀ ਵਿਸੇਸ਼ ਤੌਰ ਤੇ ਬੱਚਿਆ ਨੂੰ ਕਰੀਅਰ ਸਬੰਧੀ ਗਾਈਡ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿੱਚ ਸਫਲ ਹੋਣ ਲਈ ਚੰਗੇ ਨਾਗਰਿਕ ਬਣਨ ਬਾਰੇ ਜਾਣਕਾਰੀ ਦਿੱਤੀ।
ਹੋਰ ਪੜ੍ਹੋ :-ਸਿਹਤ ਵਿਭਾਗ ਲਗਾਏਗਾ 4 ਬਲਾਕ ਹੈਲਥ ਮੇਲੇ-ਡਾ: ਹਿਮਾਂਸੂ ਅਗਰਵਾਲ
ਇਸ ਤੋਂ ਬਾਅਦ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਨੋਡਲ ਅਫਸਰ ਸ੍ਰੀ ਗੁਰਛਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫਸ਼ਰ ਸ੍ਰੀ ਕ੍ਰਿਸ਼ਨ ਲਾਲ ਨੇ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ ਦੇ ਵਿਦਿਆਰਥੀਆਂ ਨੂੰ ਸਾਧਾਰਨ ਗਿਆਨ ਦੇ ਨਾਲ-ਨਾਲ ਦਸਵੀਂ ਤੇ ਬਾਰਵੀਂ ਤੋਂ ਬਾਅਦ ਉਚੇਰੀ ਸਿਖਿਆ ਹਾਸਲ ਕਰਨ ਬਾਰੇ ਜਾਣੂੰ ਕਰਵਾਇਆ ਗਿਆ।
ਇਸ ਤੋਂ ਇਲਾਵਾ ਖੋਜ ਅਫਸਰ ਸ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਧ ਤੋਂ ਵੱਧ ਹੁਨਰ ਦੀ ਸਿਖਲਾਈ ਲੈਣ ਤਾਂ ਜੋ ਆਪਣੇ ਪੈਰਾ ਤੇ ਖੜੇ ਹੋ ਸਕਣ।
ਇਸ ਮੌਕੇ ਸਰਕਾਰੀ ਹਾਈ ਸਕੂਲ ਦੇ ਅਧਿਆਪਕ ਸ੍ਰੀ ਅਸ਼ੀਸ ਗੁੰਬਰ, ਮੈਡਮ ਬਿੰਦੀਆ ਤੇ ਵਿਦਿਆਰਥੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।

English






