ਚੰਡੀਗੜ੍ਹ, 29 ਅਪ੍ਰੈਲ:
ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹਨਾਂ ਪੰਜਾਬੀਆਂ ਦਾ ਵੇਰਵਾ ਇਕੱਠਾ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜਿਹੜੇ ਭਾਰਤ ਤੋਂ ਬਾਹਰ ਰਹਿੰਦੇ ਹਨ ਅਤੇ ਪੰਜਾਬ ਵਾਪਸ ਆਉਣਾ ਚਾਹੁੰਦੇ ਹਨ। ਪੰਜਾਬ ਸਰਕਾਰ ਵੱਲੋਂ ਕੋਵਿਡਹੈਲਪ ਡੈਸ਼ਬੋਰਡ ‘ਤੇ ਅਜਿਹੀ ਜਾਣਕਾਰੀ ਭਰਨ ਲਈ ਇਕ ਆਨਲਾਈਨ ਲਿੰਕ ਦਿੱਤਾ ਗਿਆ ਹੈ। ਕੋਈ ਵੀ ਇਛੁੱਕ ਵਿਅਕਤੀ www.covidhelp.punjab.gov.in ‘ਤੇ ਲਾਗਇਨ ਕਰਕੇ ਡੇਟਾ ਫਾਰਮ ‘ਤੇ ਕਲਿੱਕ ਕਰ ਸਕਦਾ ਹੈ। ਜਿਨ੍ਹਾਂ ਨੇ ਪਹਿਲਾਂ ਹੀ ਸਬੰਧਤ ਜ਼ਿਲ੍ਹਿਆਂ ਦੇ ਸਥਾਨਕ ਪ੍ਰਸ਼ਾਸਨ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਹੈ, ਉਹਨਾਂ ਨੂੰ ਫਾਰਮ ਭਰਨ ਦੀ ਲੋੜ ਨਹੀਂ ਹੈ।

English






