ਗੁਰਦਾਸਪੁਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਨਸ਼ਾ ਤਸਕਰ ਕਾਬੂ

Sorry, this news is not available in your requested language. Please see here.

ਗੁਰਦਾਸਪਰ, 1 ਨਵੰਬਰ :-  ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਥਾਣਾ ਸਦਰ ਅਤੇ ਸੀ.ਆਈ.ਏ. ਸਟਾਫ਼ ਵੱਲੋਂ ਸਾਝੇ ਤੌਰ ’ਤੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨਿਸ਼ਾਨ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਹੇਮਰਾਜਪੁਰ ਨੂੰ 1.5 ਕਿੱਲੋ ਅਫੀਮ, 3 ਕਿੱਲੋ ਭੁੱਕੀ ਅਤੇ 14,800 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਦਰ ਵੱਲੋਂ ਗੁਰਮੁੱਖ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਗੁਣੀਆ ਅਤੇ ਰਿੰਕੂ ਪੁੱਤਰ ਅਜੀਤ ਰਾਮ ਵਾਸੀ ਜੋੜਾ ਛੱਤਰਾਂ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਕਾਹਨੂੰਵਾਨ ਵੱਲੋਂ ਅਮਨਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਔਲਖ ਕਲਾਂ ਸ਼੍ਰੀ ਹਰਗੋਬਿੰਦਪੁਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮ ਰਜਿਸਟਰ ਕੀਤਾ ਗਿਆ ਹੈ। ਇਸੇ ਤਰਾਂ ਥਾਣਾ ਬਹਿਰਾਮਪੁਰ ਵੱਲੋਂ ਰਿੰਕੂ ਪੁੱਤਰ ਅਜੀਤ ਕੁਮਾਰ ਵਾਸੀ ਭਰਥ ਨੂੰ 82,500 ਮਿ.ਲੀ. ਨਜਾਇਜ ਸ਼ਰਾਬ ਸਮੇਤ ਕਾਬੂ ਕਰਕੇ ਮੁਕੱਦਮ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।

 

ਹੋਰ ਪੜੋ :-  ਤੰਬਾਕੂ ਨੋਸ਼ੀ ਹੈ ਮੂੰਹ ਦੇ ਕੈਂਸਰ ਦਾ ਵੱਡਾ ਕਾਰਨ- ਸਿਵਲ ਸਰਜਨ