ਯੂਕਰੇਨ ਵਿੱਚ ਫਸੇ ਲੁਧਿਆਣਾ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

Varinder-Sharma-Ludhiana-DC
ਯੂਕਰੇਨ ਵਿੱਚ ਫਸੇ ਲੁਧਿਆਣਾ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਹੈਲਪਲਾਈਨ ਨੰਬਰ 8054002351 ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਲੁਧਿਆਣਾ 25 ਫਰਵਰੀ 2022

ਯੂਕਰੇਨ ਵਿੱਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ  ਇਕ ਹੈਲਪਲਾਈਨ ਨੰਬਰ 8054002351 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਹੋਰ ਪੜ੍ਹੋ :-ਆਦਮਪੁਰ ਚਹੁ-ਮਾਰਗੀ ਪ੍ਰਾਜੈਕਟ ਤਹਿਤ 121 ਐਕਵਾਇਰ ਉਸਾਰੀਆਂ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੂਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਲੁਧਿਆਣਾ ਵਿਖੇ ਪਤਾ ਮੋਬਾਈਲ ਨੰਬਰ ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਅਤੇ ਮੋਬਾਈਲ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।