ਐਸ ਡੀ ਐਮ ਖਰੜ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

District Public Relations Office
ਐਸ ਡੀ ਐਮ ਖਰੜ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

6 ਫ਼ਰਵਰੀ ਤੋਂ ਰੋਜ਼ਾਨਾ ਚਾਰ ਤੋਂ ਛੇ ਪਿੰਡਾਂ/ਵਾਰਡਾਂ ’ਚ ਲਾਏ ਜਾਣਗੇ ਕੈਂਪ
ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ
 ਖਰੜ, 5 ਫ਼ਰਵਰੀ, 2024
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਖਰੜ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਅੱਜ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਤੋਂ ਛੇ ਪਿੰਡਾਂ/ਵਾਰਡਾਂ ’ਚ ਕੈਂਪ ਲਾਏ ਜਾਣਗੇ, ਜਿਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ।
ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 6 ਫ਼ਰਵਰੀ ਨੂੰ ਬਹਾਲਪੁਰ ਅਤੇ ਜਕੜ ਮਾਜਰਾ ਪਿੰਡਾਂ ’ਚ ਦਿਨੇ 10 ਤੋਂ 1 ਵਜੇ, ਸ਼ਿਆਮੀਪੁਰ ਅਤੇ ਰਸਨਹੇੜੀ ਦੁਪਹਿਰ 2 ਤੋਂ 5 ਵਜੇ ਸ਼ਾਮ, 7 ਫ਼ਰਵਰੀ ਨੂੰ ਨਗਲ ਫ਼ੈਜ਼ਗੜ੍ਹ ਤੇ ਸਵਾੜਾ ਦਿਨੇੇ 10 ਤੋਂ 1 ਵਜੇ ਅਤੇ ਤੋਲੇ ਮਾਜਰਾ ਤੇ ਝੰਜੇੜੀ ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ। 8 ਫ਼ਰਵਰੀ ਨੂੰ ਮੱਛਲੀ ਕਲਾਂ ਅਤੇ ਭਰਤਪੁਰ ਸਵੇਰੇ 9 ਤੋਂ 11 ਵਜੇ, ਮੱਛਲੀ ਖੁਰਦ ਤੇ ਚੂਹੜ ਮਾਜਰਾ ਦੁਪਹਿਰ 12 ਤੋਂ 2 ਵਜੇ, ਚਡਿਆਲਾ ਤੇ ਮਗਰ ਬਾਅਦ ਦੁਪਹਿਰ 3 ਤੋਂ 5 ਵਜੇ ਸ਼ਾਮ, 9 ਫ਼ਰਵਰੀ ਨੂੰ ਗੱਬੇਮਾਜਰਾ ਅਤੇ ਸੋਏ ਮਾਜਰਾ ਸਵੇਰੇ 9 ਤੋਂ 11 ਵਜੇ, ਬਾੜੀਵਾਲਾ ਅਤੇ ਕਨੌੜਾ ਦੁਪਹਿਰ 12 ਤੋਂ 2 ਵਜੇ, ਪਾਤੜਾ ਅਤੇ ਸਿੰਘਪੁਰਾ ਬਾਅਦ ਦੁਪਹਿਰ 3 ਵਜੇ ਤੋੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। 10 ਫ਼ਰਵਰੀ ਨੂੰ ਘਟੌਰ ਅਤੇ ਨਨਹੇੜੀ ਸਵੇਰੇ 9 ਤੋਂ 11 ਵਜੇ, ਭਜੌਲੀ ਅਤੇ ਸ਼ਾਹਪੁਰ ਦੁਪਹਿਰ 12 ਤੋਂ 2 ਵਜੇ, ਝਿੰਗੜਾ ਅਤੇ ਨੱਗਲ ਬਾਅਦ ਦੁਪਹਿਰ 3 ਤੋਂ 5 ਵਜੇ ਲਗਾਏ ਜਾਣਗੇ। 11 ਫ਼ਰਵਰੀ ਨੂੰ ਰਕੌਲੀ ਅਤੇ ਟੋਡਰ ਮਾਜਰਾ ਸਵੇਰੇ 9 ਤੋਂ 11 ਵਜੇ, ਅਕਾਲਗੜ੍ਹ ਅਤੇ ਰਤਨਗੜ੍ਹ ਦੁਪਹਿਰ 12 ਤੋਂ 2 ਵਜੇ, ਮਜਾਤ ਅਤੇ ਨਿਹੋਲਕਾ ਬਾਅਦ ਦੁਪਹਿਰ 3 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ।
12 ਫ਼ਰਵਰੀ ਨੂੰ ਸਹੌੜਾਂ ਅਤੇ ਤੀਰਥਾਂ ਸਵੇਰੇ 9 ਤੋਂ 11 ਵਜੇ, ਲਖਨੌਰ ਅਤੇ ਰਾਮਪੁਰਾ ਦੁਪਹਿਰ 12 ਤੋਂ 2 ਵਜੇ, ਸੁਹਾਲੀ ਅਤੇ ਧੰਗਤਾਣਾ ਬਾਅਦ ਦੁਪਹਿਰ 3 ਤੋਂ ਸ਼ਾਮ 5 ਵਜੇ, 13 ਫ਼ਰਵਰੀ ਨੂੰ ਅੱਲਾਪੁਰ ਅਤੇ ਮਦਨਹੇੜੀ ਸਵੇਰੇ 9 ਤੋਂ 11 ਵਜੇ, ਘੜੂੰਆਂ ਕਮੇਟੀ ਅਤੇ ਦੇਹ ਕਲਾਂ ਦੁਪਹਿਰ 12 ਤੋਂ 2 ਵਜੇ, ਬਜਹੇੜੀ ਅਤੇ ਸੋਤਲ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਕੈਂਪ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ।
ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ;* ਐਸ ਡੀ ਐਮ ਗੁਰਮੰਦਰ ਸਿੰਘ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ। *ਇਹ ਸੇਵਾਵਾਂ ਨਹੀਂ ਮਿਲਣਗੀਆਂ;* ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।