ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਪਿੰਡ ਪਿੰਡ ਤੱਕ ਲੱਗਣਗੀਆਂ ਲੋਕ ਅਦਾਲਤਾਂ-ਚੇਅਰਪਰਸਨ ਮੁਨੀਸ਼ਾ ਗੁਲਾਟੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

136 ਕੇਸਾਂ ਦਾ ਕੀਤਾ ਰੀਵਿਊ, 26 ਆਏ ਨਵੇਂ ਕੇਸ
ਅੰਮ੍ਰਿਤਸਰ, 27 ਅਗਸਤ 2021 ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਮਿਸ਼ਨ ਵੱਲੋਂ ਹਫਤੇ ਦੇ ਸੱਤੇ ਦਿਨ ਪੀੜਤ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਉਸ ਉਪਰ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਪੁਲਿਸ ਲਾਈਨ ਵਿਖੇ ਲੱਗੀ ਲੋਕ ਅਦਾਲਤ ਦੌਰਾਨ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਚੇੇਅਰਪਰਸਨ ਨੇ ਦੱਸਿਆ ਕਿ ਔਰਤਾਂ ਦੀ ਰਾਖੀ ਲਈ ਪਿੰਡ ਪਿੰਡ ਤੱਕ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ ਅਤੇ ਔਰਤਾਂ ਨੂੰ ਇਨਸਾਫ ਦਿਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਲੋਕ ਅਦਾਲਤ ਵਿੱਚ 136 ਕੇਸਾਂ ਦਾ ਰੀਵਿਊ ਕੀਤਾ ਗਿਆ ਹੈ ਅਤੇ 26 ਕੇਸ ਨਵੇਂ ਪ੍ਰਾਪਤ ਹੋਏ ਹਨ। ਉਨ੍ਹਾ ਦੱਸਿਆ ਕਿ ਅੱਜ ਦੇ ਰੀਵਿਊ ਕੇਸਾਂ ਦੌਰਾਨ ਪੁਲਿਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਾਰੇ ਵਿੱਚ 15 ਦਿਨ ਦੇ ਅੰਦਰ ਅੰਦਰ ਕਾਰਵਾਈ ਕਰਕੇ ਕਮਿਸ਼ਨ ਨੂੰ ਰਿਪੋਰਟ ਕਰਨ।
ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਪਤੀ ਪਤਨੀ ਇਕ ਦੂਜੇ ਦੇ ਪੂਰਕ ਹਨ ਅਤੇ ਦੋਹਾਂ ਨੂੰ ਇਕ ਦੂਜੇ ਦੇ ਹਿੱਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਰਿਸ਼ਤੇ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਕੰਟਰੈਕਟ ਵਿਆਹ ਤੋਂ ਬਚਣ ਦੀ ਅਪੀਲ ਵੀ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਮੈਡਮ ਗੁਲਾਟੀ ਨੇ ਕਿਹਾ ਕਿ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਫਾਸਟ ਟਰੈਕ ਕੋਰਟ ਹੋਣੇ ਚਾਹੀਦੇ ਹਨ ਤਾਂ ਜੋ ਔਰਤਾਂ ਨੂੰ ਜਲਦ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਮਿਸ਼ਨ ਪ੍ਰਤੀ ਸੰਜਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨਸਾਫ ਵਿੱਚ ਦੇਰੀ ਹੋ ਸਕਦੀ ਹੈ ਪਰ ਹਰ ਕਿਸੇ ਨੂੰ ਨਿਆਂ ਜਰੂਰ ਮਿਲੇਗਾ।
ਪੱਤਰਕਾਰਾਂ ਨਾਲ ਗਲੱਬਾਤ ਕਰਦਿਆਂ ਮੈਡਮ ਗੁਲਾਟੀ ਨੇ ਕਿਹਾ ਕਿ ਜਿਹੜੇ ਰਾਜਨੀਤਕ ਦਲ ਔਰਤਾਂ ਦੇ ਹੱਕਾਂ ਪ੍ਰਤੀ ਗੱਲ ਕਰਨਗੇ, ਉਹੀ ਸੱਤਾ ਦੇ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੋਕਤੰਤਰ ਵਿੱਚ 50 ਫੀਸਦੀ ਵੋਟਾਂ ਔਰਤਾਂ ਦੀਆਂ ਹਨ ਅਤੇ ਔਰਤਾਂ ਹੀ ਨਵੀਂ ਸਰਕਾਰ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਕਮਿਸ਼ਨ ਵਿੱਚ ਦਿਨ ਪ੍ਰਤੀ ਦਿਨ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਸਰਕਾਰ ਕੋਲੋਂ ਬੱਜਟ ਅਤੇ ਹੋਰ ਸਟਾਫ ਦੀ ਮੰਗ ਵੀ ਕੀਤੀ ਗਈ ਹੈ। ਮੈਡਮ ਗੁਲਾਟੀ ਨੇ ਜਿਲੇ੍ਹ ਦੇ ਨਵੇਂ ਪੁਲਿਸ ਕਮਿਸ਼ਨਰ ਸ੍ਰੀ ਵਿਕਰਮਜੀਤ ਦੁੱਗਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਇਕ ਚੰਗੇ ਅਤੇ ਨੇਕ ਅਧਿਕਾਰੀ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਔਰਤਾਂ ਦੇ ਹੱਕਾਂ ਪ੍ਰਤੀ ਸੰਜੀਦਗੀ ਨਾਲ ਕੰਮ ਕਰਨਗੇ।
ਇਸ ਮੌਕੇ ਸ੍ਰੀ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਤੋਂ ਇਲਾਵਾ ਪੁਲਿਸ ਅਧਿਕਾਰੀ ਵੀ ਹਾਜਰ ਸਨ।
ਕੈਪਸ਼ਨ :-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਪੁਲਿਸ ਲਾਈਨ ਵਿਖੇ ਲੋਕ ਅਦਾਲਤ ਦੌਰਾਨ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।