ਸ੍ਰੀ ਅਨੰਦਪੁਰ ਸਾਹਿਬ 23 ਜੁਲਾਈ 2021
ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹੂਲਤਾ ਦੇਣ ਲਈ ਸਰਕਾਰ ਵਲੋ ਲਗਾਤਾਰ ਉਪਰਾਲੇ ਜਾਰੀ ਹਨ।ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨੂੰ ਮਿਆਰੀ ਬੀਜ, ਕੀਟਨਾਸ਼ਕ,ਖਾਦਾ ਤੇ ਦਵਾਈਆਂ ਉਪਲੱਬਧ ਕਰਵਾਉਣ ਲਈ ਲਗਾਤਾਰ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡਾਇਰੈਕਟਰ ਖੇਤੀਬਾੜੀ ਅਤੇ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਵਲੋਂ ਲਗਾਤਾਰ ਇਸ ਬਾਰੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਕਾਸ ਅਫਸਰ ਅਮਰਜੀਤ ਸਿੰਘ ਵੱਲੋਂ ਕਿਸਾਨਾਂ ਨੁੂੰ ਮਿਆਰੀ ਖਾਦ, ਬੀਜ ਅਤੇ ਦਵਾਈਆਂ ਉਪਲਬਧ ਕਰਵਾਉਣ ਹਿੱਤ ਐਗਰੋ ਡੀਲਰਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬਲਾਕ ਦੇ ਸਮੂਹ ਡੀਲਰਾਂ ਦਾ ਰਿਕਾਰਡ ਅਤੇ ਸਟਾਕ ਰਜਿਸਟਰ ਚੈੱਕ ਕੀਤਾ ਗਿਆ ਅਤੇ ਇਨ੍ਹਾਂ ਵਿੱਚ ਪਾਈਆਂ ਗਈਆਂ ਊਣਤਾਈਆਂ ਨੂੰ ਦੂਰ ਕਰਨ ਸਬੰਧੀ ਹਦਾਇਤ ਕੀਤੀ ਗਈ।

English






