ਕੈਬਨਿਟ ਮੰਤਰੀ ਮੀਤ ਹੇਅਰ ਨੇ ਜੱਜ ਬਣੀਆਂ ਬਰਨਾਲਾ ਦੀਆਂ ਧੀਆਂ ਨੂੰ ਦਿੱਤੀ ਮੁਬਾਰਕਬਾਦ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 12 ਅਕਤੂਬਰ:
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੁਡੀਸ਼ਰੀ ਇਮਤਿਹਾਨ ਪਾਸ ਕਰਨ ਵਾਲੀਆਂ ਬਰਨਾਲਾ ਦੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਉਨ੍ਹਾਂ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਬਰਨਾਲਾ ਦੀਆਂ ਦੋ ਹੋਣਹਾਰ ਧੀਆਂ ਅੰਜਲੀ ਕੌਰ ਤੇ ਕਿਰਨਜੀਤ ਕੌਰ ਨੇ ਜੁਡੀਸ਼ਰੀ ਦਾ ਇਮਤਿਹਾਨ ਪਾਸ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਜੱਜ ਬਣਨ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਦੋਵਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਦੱਸਣਯੋਗ ਹੈ ਕਿ ਅੰਜਲੀ ਦੇ ਪਿਤਾ ਸ. ਬਲਕਾਰ ਸਿੰਘ ਪੰਜਾਬ ਪੁਲਿਸ ਵਿੱਚ ਅਤੇ ਕਿਰਨਜੀਤ ਦੇ ਪਿਤਾ ਸ. ਹਰਪਾਲ ਸਿੰਘ ਪੀਆਰਟੀਸੀ ਵਿੱਚ ਸੇਵਾਵਾਂ ਨਿਭਾ ਰਹੇ ਹਨ।