ਕੋਰੋਨਾ ਦੇ ਮੱਦੇਨਜ਼ਰ ਆਜ਼ਾਦੀ ਦਿਹਾੜਾ ਸੰਖੇਪ ਰੂਪ ’ਚ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

–ਡਿਪਟੀ ਕਮਿਸ਼ਨਰ ਨੇ ਕੀਤੀ ਆਜ਼ਾਦੀ ਦਿਹਾੜੇ ਦੇ ਪ੍ਰਬੰਧਾਂ ਸਬੰਧੀ ਬੈਠਕ
–ਸਕੂਲੀ ਬੱਚੇ ਨਹੀਂ ਕਰਨਗੇ ਆਜ਼ਾਦੀ ਦਿਹਾੜੇ ਦੇ ਸਮਾਗਮ ’ਚ ਸ਼ਿਰਕਤ
ਬਰਨਾਲਾ, 4 ਅਗਸਤ
ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਵਾਰ ਆਜ਼ਾਦੀ ਦਿਹਾੜਾ ਸੰਖੇਪ ਰੂਪ ’ਚ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਆਜ਼ਾਦੀ ਦਿਹਾੜੇ ਦੀ ਤਿਆਰੀਆਂ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਵਾਰ ਸਕੂਲੀ ਬੱਚਿਆਂ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ’ਚ ਸ਼ਿਰਕਤ  ਕੀਤੀ ਜਾਵੇਗੀ। ਜਿਥੇ ਹਰ ਸਾਲ ਆਜ਼ਾਦੀ ਦਿਹਾੜਾ ਬਾਬਾ ਕਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਂਦਾ ਸੀ, ਉੱਥੇ ਇਸ ਵਾਰ ਇਹ ਸਮਾਗਮ ਸੰਖੇਪ ਰੂਪ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੀ ਮਨਾਇਆ ਜਾਵੇਗਾ। ਇਸ ਮੌਕੇ ਉਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਏ ਜਾਣ ਵਾਲੇ ਸਮਾਗਮ ਦੀ ਥਾਂ ਦੀ ਵੀ ਦੌਰਾ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਆਦਿਤਿਆ ਡੇਚਲਵਾਲ, ਜੀਏ ਸ਼੍ਰੀ ਅਸ਼ੋਕ ਕੁਮਾਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ ।