ਕੋਰੋਨਾ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੈਕਸੀਨ ਜਰੂਰ ਲਗਵਾਓ-ਸੰਧੂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਵਧੀਕ ਡਿਪਟੀ ਕਮਿਸ਼ਨਰ ਸੰਧੂ (ਸੇਵਾਮੁਕਤ) ਨੇ ਕੋਵਿਡ-19 ਵੈਕਸੀਨ ਲਗਵਾਈ

ਗੁਰਦਾਸਪੁਰ, 13 ਮਾਰਚ (        ) ਪੰਜਾਬ ਸਰਕਾਰ ਵਲੋਂ ਕੋਵਿਡ-19 ਵੈਕਸੀਨ ਲਗਵਾਉਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਸੇਵਾਮੁਕਤ) ਗੁਰਦਾਸਪੁਰ ਵਲੋਂ ਵੈਕਸੀਨ ਲਗਵਾਈ ਗਈ ਤੇ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਕੋਵਿਡ-19 ਵੈਕਸੀਨ ਜਰੂਰ ਲਗਵਾਉਣ।

ਗੱਲਬਾਤ ਦੌਰਾਨ ਸ੍ਰੀ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜਨਵਰੀ ਮਹਿਨੇ ਵਿਚ ਪਹਿਲੇ ਪੜਾਅ ਤਹਿਤ ਸਿਹਤ ਕਰਮੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਹੁਣ ਕੋਵਿਡ-19 ਵੈਕਸੀਨ ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਦੂਜੇ ਪੜਾਅ ਵਿੱਚ 60 ਸਾਲ ਤੋਂ ਉੱਪਰ ਵਾਲੇ ਵਿਅਕਤੀ ਅਤੇ 45 ਸਾਲ ਤੋਂ 59 ਸਾਲ ਤੱਕ ਕਿਸੇ ਵੀ ਕਰੋਨਿਕ ਬਿਮਾਰੀ ਨਾਲ ਸਬੰਧਤ ਜਿਵੇ ਦਿਲ, ਕੈਂਸਰ , ਸ਼ੂਗਰ , ਗੁਰਦੇ ਅਤੇ ਲੀਵਰ ਦੀ ਬੀਮਾਰੀ ਵਾਲੇ ਆਪਣੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵਲੋਂ ਸਰਟੀਫਿਕੇਟ ਲੈ ਕੇ ਵੈਕਸੀਨ ਲਗਵਾ ਸਕਦੇ ਹਨ। ਸਰਕਾਰੀ ਹਸਪਤਾਲਾਂ ਵਿਚ ਵੈਕਸੀਨ ਬਿਲਕੁੱਲ ਮੁਫ਼ਤ ਲਗਾਈ ਜਾਂਦੀ ਹੈ ।

ਉਨਾਂ ਕਿਹਾ ਕਿ ਮਨੁੱਖੀ ਸਿਹਤ Ñਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਕਿਸੇ ਅਫਵਾਹ ਵਿਚ ਨਹੀਂ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੋਰੋਨਾ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਜਰੂਰ ਪਹਿਨਣਾ ਚਾਹੀਦਾ ਹੈ।