*ਮਦਦ ਲਈ ਹੈਲਪ ਲਾਈਨ ਨੰਬਰਾਂ ’ਤੇ ਕੀਤਾ ਜਾ ਸਕਦਾ ਹੈ ਸੰਪਰਕ: ਡਿਪਟੀ ਕਮਿਸ਼ਨਰ
ਬਰਨਾਲਾ, 11 ਮਈ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਵੀ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਕੋਈ ਅਜਿਹਾ ਬੱਚਾ, ਜਿਸ ਦੇ ਮਾਤਾ-ਪਿਤਾ ਕੋਵਿਡ ਮਹਾਮਾਰੀ ਕਾਰਨ ਆਪਣੀ ਜਾਨ ਗਵਾ ਚੁੱਕੇ ਹੋਣ ਜਾਂ ਦੋਵੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੋਣ, ਉਨਾਂ ਬੱਚਿਆਂ ਦੀ ਸਾਂਭ-ਸੰਭਾਲ ਲਈ ਜ਼ਿਲਾ ਬਾਲ ਸੁਰੱਖਿਆ ਅਫਸਰ ਦਫਤਰ ਦੇ ਅਮਲੇ ਦੀ ਡਿਊਟੀ ਲਾਈ ਗਈ ਹੈ। ਉਨਾਂ ਦੱਸਿਆ ਕਿ ਅਜਿਹੇ ਕੇਸਾਂ ਵਿਚ ਬੱਚਿਆਂ ਦੀ ਦੇਖਭਾਲ ਲਈ ਤੁਰੰਤ ਹੈਲਪਲਾਈਨ ਨੰਬਰ 1098 ਜਾਂ ਜ਼ਿਲਾ ਬਾਲ ਸੁਰੱਖਿਆ ਅਫਸਰ ਬਰਨਾਲਾ ਦੇ ਮੋਬਾਈਲ ਨੰਬਰ 9888735820, ਬਾਲ ਸੁਰੱਖਿਆ ਅਫਸਰ ਦੇ ਨੰਬਰ 9815033221 ਜਾਂ 9779033575 ਮੋਬਾਈਲ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

English





