ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਨੇ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਵਿੱਚ ਡੀਏਪੀ ਦੀ ਬਜਾਏ ਐਸਐਸਪੀ ਖਾਦ ਦੀ ਵਰਤੋਂ ਕਰਨ ਦੀ ਦਿੱਤੀ ਸਲਾਹ

_Krishi Vigyan Kendra Fazilka
ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਨੇ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਵਿੱਚ ਡੀਏਪੀ ਦੀ ਬਜਾਏ ਐਸਐਸਪੀ ਖਾਦ ਦੀ ਵਰਤੋਂ ਕਰਨ ਦੀ ਦਿੱਤੀ ਸਲਾਹ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 12 ਨਵੰਬਰ 2024
ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਦੀ ਬਿਜਾਈ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਹੁਣ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਡੀਏਪੀ ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਦੇ ਖਰਚੇ ਘਟਣਗੇ ਅਤੇ ਉਤਪਾਦਨ ਵਧੇਗਾ।
ਸੁਪਰ ਫਾਸਫੇਟ ਖਾਦ ਕੀ ਹੈ?
ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਬਜਾਏ ਸਿੰਗਲ ਸੁਪਰ ਫਾਸਫੇਟ (ਐਸਐਸਪੀ), ਡਬਲ ਸੁਪਰ ਫਾਸਫੇਟ (ਡੀਐਸਪੀ), ਟ੍ਰਿਪਲ ਸੁਪਰ ਫਾਸਫੇਟ (ਟੀਐਸਪੀ), ਨਾਈਟਰੋਫਾਸਫੇਟ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਇਸ ਨਾਲ ਲਾਗਤ ਵੀ ਘਟੇਗੀ, ਉਤਪਾਦਨ ਵੀ ਚੰਗਾ ਹੋਵੇਗਾ ਅਤੇ ਫ਼ਸਲ ਦੀ ਗੁਣਵੱਤਾ ਵੀ ਚੰਗੀ ਰਹੇਗੀ, ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ, ਫਾਸਫੋਰਸ ਭਰਪੂਰ ਖਾਦਾਂ ਹਨ, ਸਿੰਗਲ ਸੁਪਰ ਫਾਸਫੇਟ ਵਿਚ  16 ਫੀਸਦੀ ਫਾਸਫੇਟ, 12 ਫੀਸਦੀ ਸਲਫਰ ਅਤੇ 18 ਪ੍ਰਤੀਸ਼ਤ ਕੈਲਸ਼ੀਅਮ ਹੁੰਦਾ ਹੈ। ਡਬਲ ਸੁਪਰ ਫਾਸਫੇਟ ਵਿਚ ਵਿੱਚ 32 ਪ੍ਰਤੀਸ਼ਤ ਫਾਸਫੋਰਸ, ਟ੍ਰਿਪਲ ਸੁਪਰ ਫਾਸਫੇਟ 48 ਪ੍ਰਤੀਸ਼ਤ ਫਾਸਫੋਰਸ ਤੱਤ ਹੁੰਦਾ ਹੈ ਅਤੇ , 1-2 ਪ੍ਰਤੀਸ਼ਤ ਸਲਫਰ ਅਤੇ 12-16 ਪ੍ਰਤੀਸ਼ਤ ਕੈਲਸ਼ੀਅਮ ਹੁੰਦਾ ਹੈ। ਇਸੇ ਤਰਾਂ ਨਾਈਟਰੋਫਾਸਫੇਟ ਵਿੱਚ 23 ਪ੍ਰਤੀਸ਼ਤ ਫਾਸਫੋਰਸ ਤੱਤ ਹੁੰਦਾ ਹੈ।
ਬਾਜ਼ਾਰ ਵਿੱਚ ਆਸਾਨੀ ਨਾਲ ਉਪਲਬਧ ਹੈ
ਡੀਏਪੀ ਦੇ ਮੁਕਾਬਲੇ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ ਖਾਦ ਬਾਜ਼ਾਰ ‘ਚ ਆਸਾਨੀ ਨਾਲ ਉਪਲਬਧ ਹਨ। ਡੀਏਪੀ ਦੇ ਹਰ ਥੈਲੇ ਵਿੱਚ 23 ਕਿਲੋ ਫਾਸਫੋਰਸ ਅਤੇ 9 ਕਿਲੋ ਨਾਈਟ੍ਰੋਜਨ ਹੁੰਦਾ ਹੈ। ਜੇਕਰ ਡੀਏਪੀ ਦੇ ਬਦਲ ਵਜੋਂ 3 ਥੈਲੇ ਸਿੰਗਲ ਸੁਪਰ ਫਾਸਫੇਟ, 2 ਥੈਲੇ ਡਬਲ ਸੁਪਰ ਫਾਸਫੇਟ, 1 ਬੈਗ ਟ੍ਰਿਪਲ ਸੁਪਰ ਫਾਸਫੇਟ, 2.5 ਥੈਲੇ ਨਾਈਟ੍ਰੋਫਾਸਫੇਟ ਅਤੇ 1 ਬੈਗ ਯੂਰੀਆ ਪ੍ਰਤੀ ਏਕੜ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਡੀ.ਏ.ਪੀ. ਦੇ ਦੇ ਬਰਾਬਰ ਹੀ ਫਸਲਾਂ ਦਾ ਵਿਕਾਸ ਤੇ ਵਾਧਾ ਹੋਵੇਗਾ।
ਬਾਕਸ ਲਈ ਪ੍ਰਸਤਾਵਿਤ

ਮਾਹਿਰ ਕੀ ਆਖਦੇ ਹਨ
ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਇੰਚਾਰਜ ਡਾ: ਅਰਵਿੰਦ ਕੁਮਾਰ ਅਹਲਾਵਤ ਅਤੇ ਡਾ. ਪ੍ਰਕਾਸ਼ ਚੰਦ ਗੁਰਜਰ ਨੇ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੀਆਂ ਆਉਣ ਵਾਲੀਆਂ ਫ਼ਸਲਾਂ ਜਿਵੇਂ ਸਰ੍ਹੋਂ, ਕਣਕ, ਛੋਲੇ ਆਦਿ ਵਿੱਚ ਡੀਏਪੀ ਦੀ ਬਜਾਏ ਸਿੰਗਲ ਸੁਪਰ ਫਾਸਫੇਟ (ਐਸਐਸਪੀ) ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ ਦੀ ਬਜਾਏ 3 ਥੈਲੇ ਐੱਸ.ਐੱਸ.ਪੀ ਅਤੇ 1 ਥੈਲਾ ਯੂਰੀਆ ਦੀ ਵਰਤੋਂ ਕਰਨ ਨਾਲ ਵਧੇਰੇ ਨਾਈਟ੍ਰੋਜਨ, ਕੈਲਸ਼ੀਅਮ ਅਤੇ ਫਾਸਫੋਰਸ ਮਿਲਦਾ ਹੈ। ਜਦੋਂ ਕਿ ਫਸਲਾਂ ਨੂੰ ਡੀਏਪੀ ਦੇ 1 ਥੈਲੇ ਤੋਂ ਸਿਰਫ 9 ਕਿਲੋ ਨਾਈਟ੍ਰੋਜਨ ਅਤੇ 23 ਕਿਲੋ ਫਾਸਫੋਰਸ ਮਿਲਦਾ ਹੈ। ਜਦ ਕਿ ਜੇਕਰ ਸਿੰਗਲ ਸੁਪਰ ਫਾਸਫੇਟ ਇਸਤੇਮਾਲ ਕੀਤਾ ਜਾਵੇ ਤਾਂ ਇਹ ਵਾਧੂ 12 ਕਿਲੋ ਗੰਧਕ ਪ੍ਰਦਾਨ ਕਰਦਾ ਹੈ ਜੋ ਸਰ੍ਹੋਂ ਵਿੱਚ ਤੇਲ ਦੀ ਮਾਤਰਾ ਨੂੰ ਵਧਾਉਂਦਾ ਹੈ ਅਤੇ ਝਾੜ ਵੀ ਵਧਾਉਂਦਾ ਹੈ। ਇਸ ਤੋਂ ਇਲਾਵਾ, ਗੰਧਕ ਫਸਲ ਵਿੱਚ ਵਧੇਰੇ ਪ੍ਰੋਟੀਨ ਅਤੇ ਵਿਟਾਮਿਨ ਵੀ ਪ੍ਰਦਾਨ ਕਰਦਾ ਹੈ ਜੋ ਹਾੜੀ ਦੀ ਫਸਲ ਲਈ ਜ਼ਰੂਰੀ ਹਨ। ਇਸ ਤਰ੍ਹਾਂ ਡੀਏਪੀ ਦੀ ਬਜਾਏ ਐਸਐਸਪੀ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ।