ਖੇਡਾਂ ਵਤਨ ਪੰਜਾਬ ਦੀਆਂ: ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਖੇਡਾਂ ਵਤਨ ਪੰਜਾਬ ਦੀਆਂ: ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 13 ਸਤੰਬਰ:

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਵਿਚ ਹੀ ਸ਼ਾਮਲ ਹਨ ਸਿਮਰਨ ਅਟਵਾਲ, ਅਮਨਦੀਪ ਕੌਰ ਤੇ ਅੰਜਲੀ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅੰਡਰ-14 ਉਮਰ ਵਰਗ ਵਿੱਚ ਉੱਚੀ ਛਾਲ ਦੇ ਫਾਈਨਲ ਮੁਕਾਬਲੇ ਵਿੱਚ ਸਿਮਰਨ ਅਟਵਾਲ ਨੇ ਨੂਰਪੁਰ ਬੇਦੀ ਵਲੋਂ ਖੇਡਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਿਮਰਨ ਅਟਵਾਲ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਨੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ ਸੀ।

ਇਸ ਤਰ੍ਹਾਂ ਅੰਡਰ 14 ਉਮਰ ਵਰਗ ਦੇ ਲੜਕੀਆਂ ਦੇ ਡਿਸਕਸ ਥਰੋਅ ਦੇ ਮੁਕਾਬਲੇ ਵਿੱਚ ਅਮਨਦੀਪ ਕੌਰ ਪਿੰਡ ਖੱਡ ਰਾਜਗਿਰੀ, ਰੋਪੜ ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਸ ਨੇ ਸਖ਼ਤ ਮਿਹਨਤ ਕਰਦਿਆਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ ਸੀ।

ਲੰਮੀ ਛਾਲ ਅੰਡਰ 14 ਉਮਰ ਵਰਗ ਦੇ ਮੁਕਾਬਲੇ ਵਿੱਚ ਅੰਜਲੀ, ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਹਾਸਲ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤਾ ਗਿਆ ਵਿਸ਼ੇਸ਼ ਉਪਰਾਲਾ ਹੈ ਤੇ ਇਸ ਦੇ ਬਹੁਤ ਹੀ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ ਤੇ ਅੱਗੇ ਵੀ ਬਹੁਤ ਵਧੀਆ ਸਿੱਟੇ ਨਿਕਲਣਗੇ। ਉਹਨਾਂ ਕਿਹਾ ਕਿ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਲੜਕੀਆਂ ਨੇ ਬਲਾਕ ਪੱਧਰ ਉੱਤੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਹੁਣ ਜ਼ਿਲ੍ਹਾ ਪੱਧਰ ਉੱਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਨਾਮਣਾ ਖੱਟਿਆ ਹੈ। ਉਹਨਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਖੇਡਾਂ ਵਿਚ ਖੇਡਾਂ ਦੀ ਭਾਵਨਾ ਨਾਲ ਖੇਡਣ।

ਉਹਨਾਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਪੱਧਰ ਉੱਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਸੂਬਾ ਪੱਧਰ ਉੱਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।