ਗੁਰਦਾਸਪੁਰ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਤੋਂ ਵਿਸ਼ੇਸ ਬੱਸ ਰਵਾਨਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ, 8 ਅਗਸਤ (   ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਅਤੇ ਸ਼ਰਧਾਲੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਅਤੇ ਬਟਾਲਾ ਤੋਂ ਜਨਵਰੀ ਮਹੀਨੇ ਤੋਂ ਸ਼ੁਰੂ ਕੀਤੀਆਂ ਗਈਆਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ ਹਨ। ਇਨਾਂ ਵਿਸ਼ੇਸ ਬੱਸਾਂ ਚੱਲਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਜਿਲੇ ਦੇ ਇਤਿਹਾਸਕ ਤੇੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸੁਰਿੰਦਰ ਕੁਮਾਰ ਤੇ ਮਹਿੰਦਰ ਪਾਲ ਨੇ ਕਿਹਾ ਕਿ ਉਹ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਨਾਂ ਨੂੰ ਆਪਣੇ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਤੇ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਆਈ ਹੈ ਤੇ ਗਿਆਨ ਵਿਚ ਵੀ ਵਾਧਾ ਹੋਇਆ ਹੈ। ਜ਼ਿਲਾ ਵਾਸੀਆਂ ਵਲੋਂ ਦੁਬਾਰਾ ਸ਼ੁਰੂ ਕੀਤੀਆਂ ਵਿਸ਼ੇਸ ਬੱਸਾਂ ਦੀ ਭਰਵੀਂ ਸਰਹਾਨਾ ਕੀਤੀ ਗਈ ਤੇ ਲੋਕਾਂ ਵਲੋਂ ਵੱਧ ਚੜ੍ਹ ਕੇ ਯਾਤਰਾ ਵਿਚ ਜਾਣ ਦਾ ਉਤਸ਼ਾਹ ਪਾਇਆ ਜਾ ਰਿਹਾ ਹੈ।

ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਦੇ ਦਰਸਨ ਕਰਵਾਏ ਗਏ।

—————–ਕੈਪਸ਼ਨ—————–1–2———-

ਇਤਿਹਾਸਕ ਤੇ ਧਰਾਮਿਕ ਸਥਾਨਾਂ ਲਈ ਸਥਾਨਕ ਪੰਚਾਇਤ ਭਵਨ ਤੋਂ ਵਿਸ਼ੇਸ ਬੱਸ ਚਲਾਉਣ ਦਾ ਦ੍ਰਿਸ਼।

ਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ।

ਸਮਾਜਿਕ ਸੁਰੱਖਿਆ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤਕ ਪੁਜਦਾ ਕਰਨ ਦੇ ਮੰਤਵ ਨਾਲ ‘ਲੋਕ ਭਲਾਈ ਰੱਥ’ ਰਾਹੀਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ, 8 ਅਗਸਤ (    ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲੇ ਅੰਦਰ ਲੋੜਵੰਦ ਲੋਕਾਂ ਨੂੰ ਸਰਕਾਰ ਵਲੋਂ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਦੇ ਮੰਤਵ ਨਾਲ ‘ਸਮਾਜਿਕ ਸੁਰੱਖਿਆ ਵਿਲੇਜ਼ ਕੰਪੇਨ’ ਤਹਿਤ ‘ਲੋਕ ਭਲਾਈ ਰੱਥ’ ਚਲਾਇਆ ਜਾ ਰਿਹਾ ਹੈ, ਜੋ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਅੱਜ ‘ਲੋਕ ਭਲਾਈ ਰੱਥ’ ਬਲਾਕ ਧਾਰੀਵਾਲ ਦੇ ਅੱਠ ਪਿੰਡਾਂ ਸੋਹਲ, ਕਲਿਆਣਪੁਰ, ਰਣੀਆਂ, ਖੁੰਡਾ, ਜਫਰਵਾਲ, ਲੋਹਲ, ਕਲੇਰ ਕਲਾਂ ਅਤੇ ਅਤੇ ਦੂਲਾ ਨੰਗਲ ਵਿਖੇ ਪੁਹੰਚਿਆਂ ਅਤੇ ਨੁੱਕੜ ਨਾਟਕਾਂ ਰਾਹੀਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ।

ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਗੁਰਦਾਸਪੁਰ ਸੁਖਵਿੰਦਰ ਸਿੰਘ ਅਤੇ ਸੈਕਟਰੀ ਜਿਲਾ ਰੈੱਡ ਕਰਾਸ ਸੁਸਾਇਟੀ ਰਾਜੀਵ ਕੁਮਾਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਲੇਜ਼ ਪ੍ਰੋਗਰਾਮ ਤਹਿਤ 100 ਤੋਂ ਵੱਧ ਪਿੰਡਾਂ ਵਿਚ ਸਮਾਜ ਭਲਾਈ ਦੀਆਂ ਸਕੀਮਾਂ ਘਰ-ਘਰ ਪੁਹੰਚਾਉਣ ਲਈ, ਲੋਕਾਂ ਦੀ ਜਾਗਰੂਕਤਾ ਲਈ ਲੋਕ ਭਲਾਈ ਰੱਥ ਚਲਾਇਆ ਜਾ ਰਿਹਾ ਹੈ ਅਤੇ ਜੋ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ, ਉਹ ਲਾਭ ਪ੍ਰਾਪਤ ਕਰ ਸਕਣ।

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਸਮਾਜਿਕ ਸੁਰੱਖਿਆ ਸਕੀਮਾਂ ਦਾ 100 ਫੀਸਦ ਲਾਭ, ਯੋਗ ਲਾਭਪਾਤਰੀਆਂ ਨੂੰ ਦੇਣ ਦੇ ਮੰਤਵ ਨਾਲ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ। ਇਸ ਤਹਿਤ ਯੋਗ ਲੋੜਵੰਦ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਅਤੇ ਅਪੰਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ, ਸਰਬੱਤ ਸਿਹਤ ਬੀਮਾ ਕਾਰਡ, ਯੂ.ਡੀ.ਆਈ.ਡੀ ਕਾਰਡ, ਰਾਸ਼ਨ ਕਾਰਡ, ਲੇਬਰ ਕਾਰਡ, ਗਰਭਵਤੀ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਸਥਾਪਤੀ ਕਰਨ ਲਈ ਲੋਨ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਕੀਮਾ ਦਾ ਲਾਭ ਪ੍ਰਾਪਤ ਕਰ ਸਕਣ।

———————ਕੈਪਸ਼ਨ——–

  1. ਪਿੰਡ ਕਲੇਰ ਕਲਾਂ ਵਿਖੇ ਨਾਚਕ ਰਾਹੀਂ ਕਲਾਕਾਰ ਲੋਕਾਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੰੰਦੇ ਹੋਏ।
  2. ਪਿੰਡ ਰਣੀਆਂ ਵਿਖੇ ‘ਸਮਾਜਿਕ ਸੁਰੱਖਿਆ ਵਿਲੇਜ਼ ਕੰਪੇਨ’ ਤਹਿਤ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦਾ ਦ੍ਰਿਸ਼।