ਗੁਰਦਾਸਪੁਰ ਹਲਕੇ ਦੇ ਚਹੁਪੱਖੀ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ
ਗੁਰਦਾਸਪੁਰ, 29 ਅਗਸਤ- ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਗੁਰਦਾਸਪੁਰ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗਾ ਤੇ ਕੋਵਿਡ-19 ਦੇ ਬਾਵਜੂਦ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਗਤੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਮਿਲ ਸਕੇ।

ਵਿਧਾਇਕ ਪਾਹੜਾ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਲੋਕਾਂ ਨੂੰ ਸੈਰ ਕਰਨ ਲਈ ਸਥਾਨਕ ਗੁਰੂ ਨਾਨਕ ਪਾਰਕ ਦਾ 25 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ, ਜਿਸ ਸਬੰਧੀ ਜਲਦ ਵਿਕਾਸ ਕੰਮ ਸ਼ੁਰੂ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਪਾਰਕ ਵਿਚ ਫੁਹਾਰੇ, ਅਤਿ ਆਧੁਨਿਕ ਕਿਸਮ ਦੀਆਂ ਲਾਈਟਾਂ, ਬਾਥਰੂਮ ਦੀ ਵਿਵਸਥਾ ਅਤੇ ਇੰਟਰਲਾਕ ਟਾਇਲ ਲਗਾ ਕੇ ਖੂਬਸੂਰਤ ਬਣਾਇਆ ਜਾਵੇਗਾ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸਵੇਰੇ ਅਤੇ ਸ਼ਾਮ ਨੂੰ ਸੈਰ ਕਰਨ ਦਾ ਖੂਬਸੂਰਤ ਵਾਤਾਵਰਣ ਮੁਹੱਈਆ ਹੋਵੇਗਾ। ਉਨਾਂ ਦੱਸਿਆ ਕਿ ਨਿਰਧਾਰਤ ਸਮੇਂ ਅੰਦਰ ਹੀ ਇਸ ਪਾਰਕ ਦਾ ਨਿਰਮਾਣ ਕਾਰਜ ਪੂਰਾ ਕਰ ਲਿਆ ਜਾਵੇਗਾ।
ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਜਿਵੇਂ ਚੋਕਾਂ ਨੂੰ ਖੂਬਸੂਰਤ ਬਣਾਉਣ, ਸ਼ਹਿਰ ਦੇ ਵੱਖ-ਵੱਖ ਰੋਡਾਂ ਉੱਪਰ ਅਤਿ ਆਧੁਨਿਕ ਕਿਸਮ ਦੀਆਂ ਲਾਈਟ ਲਗਾਉਣ ਅਤੇ ਸੜਕਾਂ ਦੇ ਕਿਨਾਰਿਆਂ ਤੇ ਖੂਬਸੂਰਤ ਪੌਦੇ ਲਗਾਉਣ ਦੇ ਕੰਮ ਕੀਤੇ ਜਾ ਰਹੇ ਹਨ। ਉਨਾਂ ਦੁਹਾਰਇਆ ਕਿ ਗੁਰਦਾਸਪੁਰ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

English






