ਜਿਲ੍ਹਾ ਫਾਜਿਲਕਾ ਦੇ ਸਮੂਹ ਪ੍ਰਾਇਵੇਟ ਸਕੂਲਾਂ ਦੇ ਸਕੂਲ ਮੁੱਖੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਟ੍ਰੇਨਿੰਗ ਕਰਵਾਈ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ 01 ਸਤੰਬਰ 2021
ਸਿੱਖਿਆ ਦੇ ਖੇਤਰ ‘ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵੱਲੋਂ ਆਪਣੇ ਖਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜਿਸ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ , ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਯੋਗ ਅਗਵਾਈ ਵਿੱਚ ਜਿਲ੍ਹੇ ਫਾਜਿਲਕਾ ਦੇ ਸਮੂਹ ਪ੍ਰਾਇਵੇਟ ਸਕੂਲਾਂ , ਜਵਾਹਰ ਨਵੋਦਿਆ ਵਿਦਿਆਲੇ , ਕੇਦਰੀ ਵਿਦਿਆਲੇ ਅਤੇ ਆਰਮੀ ਸਕੂਲ ਮੁੱਖੀਆ ਨੂੰ ਜਿਲ੍ਹੇ ਦੇ ਵੱਖ ਵੱਖ 9 ਸੈਂਟਰਾਂ ਵਿੱਚ ਨੈਸ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਗਈ ।
ਉਕਤ ਟ੍ਰੇਨਿੰਗ ਪ੍ਰੋਗਰਾਮ ਵਿੱਚ ਇੰਚਾਰਜ਼ ਡੀਐਮ ਗੌਤਮ ਗੌੜ੍ਹ, ਡੀਐਮ ਅਸ਼ੋਕ ਧਮੀਜਾ, ਡੀਐਮ ਨਰੇਸ਼ ਸ਼ਰਮਾ ਨੇ ਸਕੂਲ ਮੁੱਖੀਆਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸ ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸਤੰਬਰ ਤੇ ਅਕਤੂਬਰ ਮਹੀਨੇ ਦੇ ਪਹਿਲੇ ਹਫਤਿਆਂ ਦੌਰਾਨ ਮਸ਼ਕਾਂ ਕੀਤੀਆਂ ਜਾਣਗੀਆਂ। ਜਿਸ ਤਹਿਤ ਨੈਸ ਦੀ ਤਰਜ਼ ‘ਤੇ ਰਾਜ ਦੇ ਸਾਰੇ ਸਰਕਾਰੀ ਸਕੂਲਾਂ ‘ਚ ਤਿੰਨ੍ਹ ਪੜਾਵਾਂ ‘ਚ ਅਭਿਆਸ ਕੀਤਾ ਜਾਵੇਗਾ। ਇਸ ਉਪਰੰਤ ਜਦੋਂ ਵੀ ਨੈਸ ਹੁੰਦਾ ਤਾਂ ਉਸੇ ਦਿਨ ਹੀ ਰਾਜ ਭਰ ਦੇ ਹਰੇਕ ਸਕੂਲ ਤੇ ਵਿਦਿਆਰਥੀਆਂ ‘ਤੇ ਅਧਾਰਤ ਪੰਜਾਬ ਅਚੀਵਮੈਂਟ ਸਰਵੇ (ਪੈਸ) ਵੀ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਨੈਸ ਤਹਿਤ ਰਾਜ ਦੇ ਚੋਣਵੇਂ ਸਕੂਲਾਂ ‘ਚ ਸਰਵੇਖਣ ਹੋਵੇਗਾ ਜਦਕਿ ਪੈਸ ਰਾਜ ਦੇ ਹਰੇਕ ਸਕੂਲ ਤੇ ਵਿਦਿਆਰਥੀ ਨੂੰ ਆਪਣੇ ਕਲਾਵੇ ‘ਚ ਲਵੇਗਾ।
ਪੜੋ ਪੰਜਾਬ ਪੜਾਓ ਪੰਜਾਬ ਜਿਲ੍ਹਾ ਕੋਆਰਡੀਨੇਟਰ ਰਾਜਿੰਦਰ ਕੁਮਾਰ ਨੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਰਵੇਖਣ ਸਕੂਲਾਂ ਦੀ ਵਿਦਿਅਕ ਗੁਣਵੱਤਾ, ਵਿੱਦਿਅਕ ਗਤੀਵਿਧੀਆਂ ਨਾਲ ਸਬੰਧਤ ਸਮੱਗਰੀ ਤੇ ਸਹੂਲਤਾਂ, ਸਕੂਲ ਪ੍ਰਬੰਧਨ ਤੇ ਸਕੂਲਾਂ ਦੇ ਸਮਾਜ ‘ਚ ਪ੍ਰਭਾਵ ਬਾਰੇ ਸਰਵੇਖਣ ਹੈ, ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਮੂਨੇ ਦੀ ਪ੍ਰਸ਼ਨਾਵਲੀ ਜਿਲ੍ਹੇ ਦੇ ਹਰੇਕ ਸਕੂਲ ਤੱਕ ਪੁੱਜਦੀ ਕੀਤੀ ਜਾ ਚੁੱਕੀ ਹੈ।ਜਿਸ ਤਹਿਤ ਹੀ ਨੈਸ ਦੀ ਯੋਜਨਾਬੱਧ ਤਰੀਕੇ ਨਾਲ ਤਿਆਰੀ ਕੀਤੀ ਜਾਵੇਗੀ।
ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਪੜੋ ਪੰਜਾਬ ਪੜਾਓ ਪੰਜਾਬ ਦੀ ਪ੍ਰਾਇਮਰੀ ਅਤੇ ਸਕੈਂਡਰੀ ਟੀਮ ਵੱਲੋਂ ਬਤੌਰ ਰਿਸੋਰਸ ਪਰਸਨ ਭੂਮਿਕਾ ਨਿਭਾਈ ਜਾ ਰਹੀ ਹੈ। ਬੀਐਮਟੀ ਵਰਿੰਦਰ ਕੁੱਕੜ ,ਬੀਐਮਟੀ ਸੰਜੀਵ ਯਾਦਵ ਨੇ ਸਕੂਲ ਮੁੱਖੀਆਂ ਨੂੰ ਨੈਸ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਸਬੰਧੀ ਚਾਨਣਾ ਪਾਇਆ। ਉਨ੍ਹਾਂ ਸਕੂਲ ਮੱਖੀਆਂ ਨੂੰ ਨੈਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਧੀਆਂ ਦੱਸੀਆ ਉੱਪ ਜਿਲ੍ਹਾ ਸਿੱਖਿਆ ਅਫਸਰ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਪੰਜਾਬ ਨੂੰ ਨੈਸ ਵਰਗੀ ਵਕਾਰੀ ਪ੍ਰੀਖਿਆ ਵਿੱਚ ਚੋਟੀ ਦੇ ਸਥਾਨ ਤੇ ਲੈ ਕੇ ਜਾਣ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਾਝੇ ਤੌਰ ਤੇ ਮਿਲ ਕੇ ਹਮਲਾ ਮਾਰਨ ਦੀ ਜਰੂਰਤ ਹੈ ਤਾ ਜੋ ਆਪਣੇ ਸੂਬੇ ਦਾ ਇਕਬਾਲ ਬੁਲੰਦ ਕੀਤਾ ਜਾ ਸਕੇ ।