ਜ਼ਿਲ੍ਹੇ ‘ਚ ਉਚਿੱਤ ਮਾਤਰਾ ਵਿੱਚ ਡੀਜ਼ਲ ਅਤੇ ਪੈਟਰੋਲ ਤੇ ਰਸੋਈ ਗੈਸ ਮੌਜੂਦ
ਫਿਰੋਜ਼ਪੁਰ 02 ਜਨਵਰੀ 2024
ਭਾਰਤ ਵਿੱਚ ਟਰੱਕਾਂ ਚਾਲਕਾਂ ਵੱਲੋਂ ਭਾਰਤੀ ਨਿਆਂ ਸਹਿਤਾ ਦੀਆਂ ਕੁੱਝ ਧਾਰਾਵਾਂ ਦੇ ਵਿਰੋਧ ਵਿੱਚ ਕੀਤੀ ਗਈ ਹੜਤਾਲ ਦੇ ਜ਼ਿਲ੍ਹੇ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਦੀ ਸਮੱਸਿਆ ਦੇ ਮੱਦੇਨਜ਼ਰ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀ ਰਾਜ ਰਿਸ਼ੀ ਮਹਿਰਾ ਵੱਲੋਂ ਪੈਟਰੋਲ ਪੰਪਾਂ ਦੇ ਮਾਲਕਾਂ ਦੀ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 145 ਪੈਟਰੋਲ ਪੰਪ ਹਨ ਜਿਨ੍ਹਾਂ ਵਿੱਚ 3-4 ਦਿਨ ਲਈ ਉਚਿੱਤ ਮਾਤਰਾ ਵਿੱਚ ਪੈਟਰੋਲ ਅਤੇ ਡੀਜਲ ਮੌਜੂਦ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੈਟਰੋਲ ਪੰਪਾਂ ਤੇ ਘਬਰਾਹਟ ਦਾ ਮਾਹੌਲ ਨਾ ਬਣਾਇਆ ਜਾਵੇ ਅਤੇ ਜ਼ਰੂਰਤ ਅਨੁਸਾਰ ਹੀ ਪੈਟਰੋਲ ਅਤੇ ਡੀਜਲ ਦੀ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੈਟਰੋਲ ਡੀਜਲ ਦਾ ਲੋੜ ਮੁਤਾਬਿਕ ਇਸਤੇਮਾਲ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਟੋਰ /ਜਮ੍ਹਾਖੋਰੀ ਨਾ ਕੀਤੀ ਜਾਵੇ।

English






