ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਬਰਨਾਲਾ, 18 ਅਕਤੂਬਰ:
ਬਰਨਾਲਾ ਵਿੱਚ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ 20 ਅਕਤੂਬਰ ਨੂੰ ਸਵੱਛ ਭਾਰਤ ਅਭਿਆਨ ਜਾਗਰੂਕਤਾ ਮੁਹਿੰਮ ਤਹਿਤ ਇੱਕ ਪ੍ਰੋਗਰਾਮ ਕਰਾਇਆ ਜਾਵੇਗਾ।
ਇਸ ਸਮਾਗਮ ਸਬੰਧੀ ਤਿਆਰੀਆਂ ਦੇ ਜਾਇਜ਼ੇ ਲਈ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਟੀਚਾ ਲੋਕਾਂ ਅੰਦਰ ਸਾਫ਼-ਸਫ਼ਾਈ ਰੱਖਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਵਰਗੇ ਵਿਸ਼ਿਆਂ ਉੱਤੇ ਜਾਗਰੂਕਤਾ ਲਿਆਉਣਾ ਹੈ।
ਇਸ ਜਾਗਰੂਕਤਾ ਮੁਹਿੰਮ ਤਹਿਤ 19 ਅਕਤੂਬਰ ਨੂੰ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿੱਚ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਇਕ ਸਹੁੰ ਚੁੱਕ ਸਮਾਗਮ ਵੀ ਹੋਵੇਗਾ।
ਇਸ ਮੌਕੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ, ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ 20 ਅਕਤੂਬਰ ਨੂੰ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਣੇ ਐਨ.ਸੀ.ਸੀ., ਐਨ.ਵਾਈ.ਕੇ.ਐੱਸ. ਤੇ ਹੋਰਨਾਂ ਸੰਸਥਾਵਾਂ ਨਾਲ ਮਿਲਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿੱਚ ਸਵੱਛਤਾ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਵਿਦਿਆਰਥੀਆਂ ਤੇ ਹੋਰਨਾਂ ਦੀ ਹੌਂਸਲਾ ਅਫਜ਼ਾਈ ਲਈ ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

English






