ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ
‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ
ਗੁਰਦਾਸਪੁਰ, 3 ਦਸੰਬਰ ( ) ਸ੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਵਰਚੁਅਲ ਮੀਟਿੰਗ ਕਰਦਿਆਂ ਕਿਹਾ ਕਿ ਦਿਵਿਆਂਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨਾਂ ਦੇ ਸ਼ਸਕਤੀਕਰਨ ਲਈ ਰਾਜ ਸਰਕਾਰ ਵਲੋਂ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਇਕ ਨਵੀਂ ਯੋਜਨਾ- ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ (ਪੀ.ਡੀ.ਐਸ.ਵਾਈ.) ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਗੁਰਦਾਸਪੁਰ ਤੋਂ ਕੀਤੀ ਗਈ ਵਰਚੁਅਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਉੱਚ ਅਧਿਕਾਰੀ, ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀ ਅਤੇ ਐਨ.ਜੀ.ਓ ਆਦਿ ਹਾਜ਼ਰ ਸਨ। ਮੀਟਿੰਗ ਵਿਚ ਚੰਡੀਗੜ ਤੋਂ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ, ਬਲਬੀਰ ਰਾਜ ਸਿੰਘ ਐਸ.ਡੀ.ਐਮ ਗੁਰਦਾਸਪੁਰ, ਰਜਿੰਦਰ ਸਿੰਘ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ, ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫਸਰ, ਸੁਰਜੀਤ ਪਾਲ ਜ਼ਿਲਾ ਸਿੱਖਿਆ ਅਫਸਰ (ਪ), ਅਧਿਆਪਕ ਜੋਧ ਸਿੰਘ ਸਟੇਟ ਐਵਾਰਡੀ ਤੇ ਵਿਦਿਆਰਥੀ ਵੀ ਮੋਜੂਦ ਸਨ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਦੇ ਪਹਿਲੇ ਪੜਾਅ ਵਿਚ ਮੌਜੂਦਾ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਯੋਜਨਾ ਦੇ ਲਾਭ ਦਿਵਿਆਂਗਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏ ਜਾ ਸਕਣ। ਇਸ ਤੋਂ ਇਲਾਵਾ ਦੂਜੇ ਪੜਾਅ ਵਿਚ

English





