ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 13 ਲੱਖ 55 ਹਜ਼ਾਰ 341 ਮੀਟ੍ਰਿਕ ਟਨ ਹੋਈ – ਕੁਮਾਰ ਅਮਿਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪਟਿਆਲਾ, 1 ਨਵੰਬਰ:
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 13 ਲੱਖ 55 ਹਜ਼ਾਰ 341 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 13 ਲੱਖ 54 ਹਜ਼ਾਰ 801 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 40966 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚ 41026 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 554479 ਮੀਟਰਿਕ ਟਨ, ਮਾਰਕਫੈਡ ਵੱਲੋਂ 343694 ਮੀਟਰਿਕ ਟਨ, ਪਨਸਪ ਵੱਲੋਂ 291727 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 160823 ਅਤੇ ਐਫ.ਸੀ.ਆਈ. ਵੱਲੋਂ 4078 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।