ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਕਾਰਜਸ਼ੀਲ—ਨਰਿੰਦਰ ਪਾਲ ਸਿੰਘ ਸਵਨਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 14 ਜਨਵਰੀ 2025

ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲਗਾਤਾਰ ਪਿੰਡਾਂ ਵਿਚ ਵਿਚਰਦਿਆਂ ਸਰਵਪੱਖੀ ਵਿਕਾਸ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲਗਾਤਾਰਤਾ ਵਿਚ ਵਿਧਾਇਕ ਸ੍ਰੀ ਸਵਨਾ ਨੇ 12.77 ਲੱਖ ਦੀ ਲਾਗਤ ਨਾਲ ਮੰਡੀ ਲਾਧੂਕਾ (ਫਾਜ਼ਿਲਕਾ—ਫਿਰੋਜਪੁਰ ਰੋਡ ਤੋਂ ਹੌਜਖਾਸ) ਅਤੇ ਪਿੰਡ ਨੂਰਸਮੰਦ ਫਿਰਨੀ ਦੀਆਂ ਸੜਕਾਂ ਦੇ ਨਵੀਨੀਕਰਨ ਦਾ ਨੀਹ ਪੱਥਰ ਰੱਖਿਆ।ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਉਹ ਹਮੇਸ਼ਾ ਤਤਪਰ ਹਨ।

ਵਿਧਾਇਕ ਸ੍ਰੀ ਸਵਨਾ ਨੇ ਨੀਂਹ ਪੱਥਰ ਰੱਖਣ ਮੌਕੇ ਸੰਬੋਧੰਨ ਕਰਦਿਆਂ ਕਿਹਾ ਕਿ 8.12 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਲਾਧੂਕਾ ਵਿਖੇ 360 ਮੀਟਰ ਲੰਬੀ ਤੇ 16 ਫੁੱਟੀ ਚੋੜੀ ਲਿੰਕ ਸੜਕ ਦੀ ਸਿਰਜਣਾ ਕੀਤੀ ਜਾਣੀ ਹੈ।ਇਸ ਤੋਂ ਇਲਾਵਾ ਪਿੰਡ ਨੂਰਸ਼ਾਹ ਫਿਰਨੀ ਜਿਸ ਦੀ ਲੰਬਾਈ 350 ਮੀਟਰ ਤੇ 4.65 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਪੱਖੋਂ ਲਗਾਤਾਰ ਹੰਭਲੇ ਮਾਰ ਰਹੀ ਹੈ।ਉਨ੍ਹਾਂ ਕਿਹਾ ਕਿ ਰਾਤ ਸਮੇਂ ਜਾਂ ਆਉਣ ਜਾਣ ਸਮੇਂ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਨਾ ਹੋਵੇ ਜਿਸ ਕਰਕੇ ਸੜਕ ਦੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਗਲੀਆਂ—ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤਾਂ ਜ਼ੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ ਅਤੇ ਪਿੰਡਾਂ ਦੀ ਦਿਖ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਸ੍ਰੀ ਨਰਿੰਦਰ ਪਾਲ ਨੇ ਕਿਹਾ ਕਿ ਜੇਕਰ ਪਿੰਡਾਂ ਵਿਖੇ ਸੜਕਾਂ, ਗਲੀਆਂ—ਨਾਲੀਆਂ ਪੱਕੀਆਂ ਹੋਣਗੀਆਂ, ਪਿੰਡ ਦਾ ਆਲਾ—ਦੁਆਲਾ ਸਾਫ—ਸੁਥਰਾ ਤੇ ਗੰਦਗੀ ਮੁਕਤ ਬਣੇਗਾ ਤਾਂ ਪਿੰਡ ਦੇ ਸਰਵਪੱਖੀ ਵਿਕਾਸ ਦਾ ਉਦੇਸ਼ ਪੁਰਾ ਹੋ ਸਕੇਗਾ। ਉਨ੍ਹਾਂ ਪਿੰਡ ਦੀ ਪੰਚਾਇਤ ਤੇ ਹੋਰ ਮੋਹਤਵਾਰਾਂ ਨੂੰ ਵੀ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕਣ ਦੇ ਮਤੇ ਪਾਉਣ ਤਾਂ ਜ਼ੋ ਪਿੰਡਾਂ ਨੂੰ ਪ੍ਰਗਤੀ ਦੀ ਰਾਹ *ਤੇ ਲਿਜਾਇਆ ਜਾ ਸਕੇ।

ਇਸ ਮੌਕੇ ਸਰਪੰਚ ਮਨਜੋਤ ਖੇੜਾ, ਸਰਪੰਚ ਰਮੇਸ਼ ਕੁਮਾਰ, ਗੁਰਮੀਤ ਸਿੰਘ ਬੀਟੂ ਕਾਠਪਾਲ, ਹਰਮੰਦਰ ਸਿੰਘ ਬਰਾੜ, ਸ਼ਿੰਦਾ ਸ਼ੌਂਕੀ, ਭਜਨ ਹੰਸ ਬਲਾਕ ਪ੍ਰਧਾਨ, ਬਰਿੰਦਰ ਕੁਮਾਰ, ਗਗਨਦੀਪ ਸਿੰਘ ਰਾਮੁਪਰਾ, ਬਲਵਿੰਦਰ ਸਿੰਘ, ਕਰਨੈਲ ਸਿੰਘ, ਸਰਪੰਚ ਕੁਲਵਿੰਦਰ ਸਿੰਘ ਮੁਹੰਮਦ ਪੀਰਾ ਆਦਿ ਹਾਜਰ ਸਨ।