ਪਿੰਡਾਂ ਵਿਖੇ ਕਰੋਨਾ ਪੀੜਤ ਲੋੜਵੰਦਾਂ ਨੂੰ ਰਾਸ਼ਨ ਕਿਟਾਂ ਦੇਣ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਫੈਲਾਈ ਜਾ ਰਹੀ ਜਾਗਰੂਕਤਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 22 ਮਈ,2021
ਕਰੋਨਾ ਨਾਲ ਪੀੜਤ ਲੋੜਵੰਦਾਂ ਦੀ ਭਲਾਈ ਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।ਇਸੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਨਾਲ ਸਬੰਧਤ ਕਰੋਨਾ ਪੀੜਤ ਲੋੜਵੰਦਾਂ ਨੂੰ ਪ੍ਰਸ਼ਾਸਨ ਵੱਲੋਂ ਰਾਸ਼ਨ ਕਿੱਟਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਜੂਝ ਰਹੇ ਲੋੜਵੰਦ ਵਿਅਕਤੀਆਂ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਖਾਣ-ਪੀਣ ਲਈ ਰਾਸ਼ਨ ਕਿੱਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਲੋੜਵੰਦਾਂ ਨੂੰ ਇਸ ਸਮੇਂ ਔਖੀ ਘੜੀ ਦੌਰਾਨ ਖਾਣ-ਪੀਣ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦਾਂ ਲਈ ਹਰੇਕ ਪੱਖੋਂ ਯਤਨਸ਼ੀਲ ਹੈ।ਪਟਵਾਰੀ ਅਰਵਿੰਦਰ ਸਿੰਘ ਵੱਲੋਂ ਪਿੰਡ ਬਜੀਦਪੁਰ ਕਟਿਆਂ ਅਤੇ ਟਿਲਾਂ ਵਾਲੀ ਵਿਖੇ ਪਹੁੰਚ ਕਰਕੇ ਲੋੜਵੰਦਾ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਤੋਂ ਇਲਾਵਾ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਪਿੰਡਾਂ ਵਿਚ ਪਹੰੁਚ ਕਰਕੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਰੋਨਾਂ ਮਹਾਂਮਾਰੀ ਖਿਲਾਫ ਜਾਗਰੂਕਤਾ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਆਰੰਭਦੇ ਹੋਏ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਹੀਰਾਂ ਵਾਲੀ ਦੇ ਸਕੂਲ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਹਾਜ਼ਰੀਨ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਜ਼ਰੂਰ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜ਼ੋ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਕਰੋਨਾ ਦਾ ਪ੍ਰਸਾਰ ਅਗੇ ਨਾਲੋਂ ਵਧਿਆ ਹੈ ਇਸ ਲਈ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਬਿਨਾਂ ਕਿਸੇ ਕੰਮ ਤੋਂ ਬਾਹਰ ਨਾ ਨਿਕਲਿਆ ਜਾਵੇ, ਜੇਕਰ ਲੋੜ ਪੈਂਦੀ ਹੈ ਤਾਂ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਲਗਾਇਆ ਜਾਵੇ, ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਵੀ ਜ਼ਰੂਰ ਕਾਇਮ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਲੱਛਣ ਦਿਖਾਈ ਦਿੰਦੇ ਹਨ ਤਾਂ ਨਾਲ ਦੀ ਨਾਲ ਟੈਸਟ ਕਰਵਾਇਆ ਜਾਵੇ।