ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

*ਸਿਮਰਨ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਬਰਨਾਲਾ, 23 ਅਪਰੈਲ
ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੇ ਵਿਦਿਆਰਥੀਆਂ ਦੇ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਮੁਕਾਬਲੇ ਪਿਛਲੇ ਸਮੇਂ ਤੋਂ ਜਾਰੀ ਹੈ। ਇਸ ਤਹਿਤ ਛਾਪਾ ਸਕੂਲ ਦੇ ਵਿਦਿਆਰਥੀਆਂ ਦੇ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਦਸਵੀਂ ‘ਬੀ’ ਜਮਾਤ ਦੀ ਸਿਮਰਨ ਕੌਰ ਨੇ ਪਹਿਲਾ, ਨੌਵੀਂ ‘ਏ’ ਦੇ ਜਗਦੀਪ ਸਿੰਘ ਨੇ ਦੂਜਾ ਤੇ ਗੁਰਸੇਵਕ ਸਿੰਘ ਦਸਵੀਂ ‘ਏ’ ਨੇ ਤੀਜਾ ਸਥਾਨ ਹਾਸਲ ਕੀਤਾ।