ਇਹ ਕੈਂਪ ਜੱਚਾ ਬੱਚਾ ਦੀ ਮੋਤ ਦਰ ਘਟਾਉਣ ਲਈ ਮਹੱਤਵਪੂਰਨ ਕਦਮ : ਡਾ ਮਨਦੀਪ ਕੌਰ
ਫਿਰੋਜ਼ਪੁਰ, 23 ਜਨਵਰੀ 2025
ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਰਭਵਤੀ ਔਰਤਾਂ ਦੀ ਸਿਹਤ ਨੂੰ ਸੁਰੱਖਿਅਤ ਅਤੇ ਸੰਭਾਲਯੋਗ ਬਣਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ, ਸਬ-ਡਵੀਜ਼ਨਲ ਹਸਪਤਾਲਾਂ, ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਵਿਸ਼ੇਸ਼ ਸਿਹਤ ਕੈਂਪ ਲਗਾਏ ਗਏ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਸਿਹਤ ਵਿਭਾਗ ਦੀ ਵਿਸ਼ੇਸ਼ ਪਹਿਲ ਹੈ, ਜਿਸ ਨਾਲ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਸੇਵਾਵਾਂ ਹਰ ਮਹੀਨੇ 9 ਤਾਰੀਖ ਅਤੇ 23 ਤਰੀਖ ਨੂੰ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਦਿੱਤੀਆਂ ਜਾਂਦੀਆ ਹਨ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਹ ਕੈਂਪ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਸਿਹਤ ਜਾਂਚਾਂ, ਖੂਨ ਦੀ ਜਾਂਚ, ਹਾਈ ਰਿਸਕ ਗਰਭ ਅਵਸਥਾ ਦੀ ਪਛਾਣ ਅਤੇ ਪੋਸ਼ਣ ਸਲਾਹ ਮੁਹੱਈਆ ਕਰਦੇ ਹਨ। ਇਸ ਦੇ ਨਾਲ-ਨਾਲ ਮਹਿਲਾਵਾਂ ਨੂੰ ਗਰਭ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਸਿਖਲਾਈ ਵੀ ਦਿੱਤੀ ਜਾਂਦੀ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਸਿਵਲ ਹਸਪਤਾਲਾਂ ਦੇ ਨਾਲ ਸਬ-ਡਿਵਿਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਵੀ ਇਹ ਸੇਵਾਵਾਂ ਵਿਸਤ੍ਰਿਤ ਕੀਤੀਆਂ ਗਈਆਂ ਹਨ, ਤਾਂ ਜੋ ਪੇਂਡੂ ਇਲਾਕਿਆਂ ਦੀਆਂ ਮਹਿਲਾਵਾਂ ਤੱਕ ਵੀ ਇਹ ਸਹੂਲਤ ਪਹੁੰਚ ਸਕੇ। ਉਨ੍ਹਾਂ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਆਪਣੇ ਸਿਹਤ ਦੀ ਜਾਂਚ ਕਰਵਾਉਣ ਅਤੇ ਗਰਭਵਤੀ ਦੌਰਾਨ ਸਹੀ ਸਲਾਹ ਲੈਣ ਲਈ ਸਵੈ-ਜਾਗਰੂਕ ਬਣਨ। ਉਨ੍ਹਾਂ ਨੇ ਇਹ ਵੀ ਕਿਹਾ, “ਇਸ ਅਭਿਆਨ ਦੇ ਜ਼ਰੀਏ ਅਸੀਂ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਦੇਖਭਾਲ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਦੇ ਹਾਂ।”

English






