ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਰ ਰਹੀ ਲਗਾਤਰ ਕੰਮ- ਵਿਧਾਇਕ ਡਾ. ਚਰਨਜੀਤ ਸਿੰਘ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

— ਪ੍ਰਾਇਮਰੀ ਸਹਿਕਾਰੀ ਸਭਾ ਪਿੰਡ ਡਹਿਰ ਮੁੰਡੀਆ ਵਿਖੇ ਪੰਜ ਸਭਾਵਾਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਦਿੱਤੀਆਂ
ਕਿਸਾਨਾਂ ਦੀ ਸਹੂਲਤ ਲਈ 60 ਸਰਫ਼ੇਸ ਸੀਡਰ ਮਸ਼ੀਨਾਂ ਖ੍ਰੀਦਣ ਲਈ ਆਡਰ ਕਰ ਦਿੱਤੇ ਗਏ: ਏ.ਆਰ ਕਮਲਜੀਤ ਸਿੰਘ
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੇ ਭਲੇ ਲਈ ਹਰ ਸਮੇਂ ਹਾਜ਼ਰ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਲਗਾਤਰ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੇ ਤਹਿਤ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਸਮੇਂ ਸਿਰ ਕਰਨ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤ ਨੂੰ ਸਬਸਿਡੀ ਤੇ ਇਹ ਸਰਫ਼ੇਸ ਸੀਡਰ ਮਸ਼ੀਨਾਂ ਦਿੱਤੀਆ ਜਾ ਰਹੀਆ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪ੍ਰਾਇਮਰੀ ਸਹਿਕਾਰੀ ਸਭਾ ਪਿੰਡ ਡਹਿਰ ਮੁੰਡੀਆ ਵਿਖੇ ਪੰਜ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਦੇਣ ਸਮੇਂ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਅਤੇ ਵਾਤਾਵਰਣ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਸਾੜੀ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਮਿਲਾਉਣ ਦੇ ਫਾਇਦੇ ਬਾਰੇ ਦੱਸਦਿਆਂ ਕਿਹਾ ਹੈ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਖੇਤੀ ਦੀ ਉਪਜਾਊ ਸ਼ਕਤੀ ਤਾਂ ਵੱਧਦੀ ਹੀ ਹੈ ਨਾਲ ਹੀ ਖੇਤੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵੀ ਵੱਧਦੀ ਹੈ ਜੋ ਕਿ ਮੁੱਖ ਤੱਤਾਂ ਨੂੰ ਫਸਲ ਨੂੰ ਮੁਹੱਈਆ ਕਰਵਾਉਣ ਵਿੱਚ ਸਹਾਈ ਹੁੰਦਾ ਹੈ। ਪਰੰਤੂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਇਹ ਸਾਰੇ ਸੁਖਮ ਤੱਤ ਸੜ ਕੇ ਸਵਾਹ ਹੋ ਜਾਂਦੇ ਹਨ। ਜਿਸ ਨਾਲ ਸਾਡਾ ਰਸਾਇਣਕ ਖਾਦਾਂ ਉੱਪਰ ਖਰਚਾ ਵੀ ਵੱਧ ਜਾਦਾ ਹੈ।
ਇਸ ਮੌਕੇ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ  ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲੇ ਵਿੱਚ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਤੇ ਸਰਫ਼ੇਸ ਸੀਡਰ ਮਸ਼ੀਨ ਦਿੱਤੀਆ ਜਾ ਰਹੀਆ ਹਨ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਇਹ ਸਰਫ਼ੇਸ ਸੀਡਿੰਗ ਤਕਨੀਕ ਹੀ ਅਜਿਹੀ ਤਕਨੀਕ ਹੈ, ਜਿਸ ਨਾਲ ਕਣਕ ਦੀ ਬਿਜਾਈ, ਝੋਨੇ ਦੀ ਕਟਾਈ ਉਪਰੰਤ ਬਿਨਾਂ ਪਰਾਲੀ ਨੂੰ ਅੱਗ ਲਗਾਇਆਂ, ਬਿਨਾਂ ਦੇਰੀ ਕੀਤਿਆਂ, ਘੱਟ ਖਰਚ ਕਰਕੇ ਅਤੇ ਬਗੈਰ ਵੱਡੀ ਮਸ਼ੀਨਰੀ ਦੀ ਵਰਤੋਂ ਕੀਤਿਆਂ ਕੀਤੀ ਜਾ ਸਕਦੀ ਹੈ। ਕਿਸਾਨ ਮੌਸਮ ਸਾਫ ਹੋਣ ਉਤੇ ਝੋਨੇ ਦੀ ਕਟਾਈ ਉਪਰੰਤ ਕਾਹਲੀ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਤਕਨੀਕ ਦੀ ਵਰਤੋਂ ਕਰਦਿਆ ਕਣਕ ਦੀ ਬਿਜਾਈ ਪਰਾਲੀ ਨੂੰ ਅੱਗ ਲਗਾਏ ਬਗੈਰ ਸਮੇਂ ਸਿਰ ਕਰਨ।
ਇਸ ਮੌਕੇ ਏ.ਆਰ ਕਮਲਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ 60 ਸਰਫ਼ੇਸ ਸੀਡਰ ਮਸ਼ੀਨਾਂ ਖ੍ਰੀਦਣ ਲਈ ਆਡਰ ਕਰ ਦਿੱਤੇ ਗਏ ਹਨ ਜੋ ਕਣਕ ਦੀ ਬਿਜਾਈ ਤੋਂ ਪਹਿਲਾਂ ਸਹਿਕਾਰੀ ਸਭਾਵਾਂ ਵਿੱਚ ਪੁਹੰਚ ਜਾਣਗੀਆ। ਇਹ ਮਸ਼ੀਨਾਂ ਹੋਟ ਸਪਾਟ ਪਿੰਡਾਂ ਵਿੱਚ ਲੋੜਵੰਦ ਕਿਸਾਨਾਂ ਨੂੰ ਦਿੱਤੀਆ ਜਾਣਗੀਆ।
ਇਸ ਮੌਕੇ ਸਹਿਕਾਰੀ ਸਭਾ ਦੇ ਪ੍ਰਧਾਨ ਸ. ਚਰਨ ਸਿੰਘ ਮੁੰਡੀਆ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਵੱਲੋ ਇਹ ਵਧੀਆ ਮਸ਼ੀਨ ਦਿੱਤੀ ਗਈ ਹੈ ਜਿਸ ਨਾਲ ਕਣਕ ਦੀ ਬਿਜਾਈ ਸਮੇਂ ਸਿਰ ਹੋ ਸਕੇਗੀ। ਇਸ ਮੌਕੇ ਸਹਿਕਾਰੀ ਸਭਾਵਾਂ ਦੇ ਸੈਕਟਰੀ ਅਤੇ ਕਿਸਾਨ ਹਾਜ਼ਰ ਸਨ।