ਬੀਪੀਈਓਜ, ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਂਬਰਾਂ, ਬਲਾਕ ਅਤੇ ਕਲੱਸਟਰ ਨੋਡਲ ਇੰਚਾਰਜਾ ਦੀ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਇੱਕ ਰੋਜਾ ਟ੍ਰੇਨਿੰਗ ਕਰਵਾਈ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 23 ਜੁਲਾਈ 2021
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਸਮੂਹ ਬੀਪੀਓਜ ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਬਰਾਂ, ਬਲਾਕ ਅਤੇ ਕਲੱਸਟਰ ਨੋਡਲ ਇੰਚਾਰਜ (ਨੈਸ) ਦੀ ਕੋਵਿਡ ਹਦਾਇਤਾਂ ਦੀ ਪਾਲਣਾ ਕਰਦਿਆਂ ਇੱਕ ਰੋਜਾ ਟ੍ਰੇਨਿੰਗ ਸਵਾਮੀ ਵਿਵੇਕਾਨੰਦ ਹਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਕਰਵਾਈ ਗਈ।ਉਹਨਾਂ ਸਮੂਹ ਬੀਪੀਓਜ ਅਤੇ ਪਪਪਪ ਟੀਮ ਮੈਂਬਰਾਂ ਅਤੇ ਬਲਾਕ ਨੋਡਲ ਇੰਚਾਰਜ ਨੂੰ ਕਿਹਾ ਕਿ ਆਪਣੇ ਆਪਣੇ ਬਲਾਕਾ ਵਿੱਚ ਸਮੂਹ ਅਧਿਆਪਕ ਵਰਗ ਨੂੰ ਬੱਚਿਆਂ ਨੂੰ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਜੋਰਦਾਰ ਤਿਆਰੀ ਕਰਵਾਉਣ ਲਈ ਪ੍ਰੇਰਿਤ ਕਰਨ।ਉਹਨਾਂ ਕਿਹਾ ਕਿ ਇਸ ਤੋ ਪਹਿਲਾ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਪਣੇ ਪੱਧਰ `ਤੇ ਇਸ ਦੀ ਤਿਆਰੀ ਵੱਜੋ ਹਰ ਮਹੀਨੇ ਪੰਜਾਬ ਅਚੀਵਮੈਂਟ ਸਰਵੇ ਟੈਸਟ ਲਿਆ ਜਾਵੇਗਾ।
ਸਮੂਹ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਆਨਲਾਇਨ ਕਲਾਸਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਲਾਇਬ੍ਰੇਰੀ ਦੀਆ ਜਾਰੀ ਕੀਤੀਆਂ ਕਿਤਾਬਾਂ ਪੜਨ ਲਈ ਪ੍ਰੇਰਿਤ ਕਰਨ ਕਰਨ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਦੀਆ ਪੜ੍ਹਣ ਰੁਚੀਆਂ ਨੂੰ ਵਿਕਸਤ ਕੀਤਾ ਜਾ ਸਕੇ।ਉਹਨਾਂ ਨੇ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਭੇਜੀਆਂ ਅਭਿਆਸ ਬੁੱਕ ਤੋ ਵੱਧ ਤੋਂ ਵੱਧ ਅਭਿਆਸ ਕਰਾਉਣ ਲਈ ਕਿਹਾ।
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਕਰੋਨਾ ਕਾਲ ਸਾਡੇ ਸਾਰਿਆਂ ਲਈ ਇਮਤਿਹਾਨ ਦੀ ਘੜੀ ਹੈ, ਅਸੀ ਆਪ ਇਸ ਮਹਾਂਮਾਰੀ ਤੋ ਬਚਣਾ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਵੀ ਬਚਾਉਣਾ ਹੈ, ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਵਿਦਿਆਰਥੀਆਂ ਦੇ ਮਾਪਿਆਂ ਨਾਲ ਤਾਲਮੇਲ ਬਣਾ ਕੇ ਰੱਖਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਟੀਵੀ ਪ੍ਰੋਗਰਾਮ ਦੇਖਣ ਅਤੇ ਆਨਲਾਈਨ ਕਲਾਸਾ ਲਗਾਉਣ ਲਈ ਉਤਸਾਹਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪਾ ਸਾਰਿਆ ਨੇ ਮਿਲ ਕੇ ਨੈਸ ਨੂੰ ਜੋਰਦਾਰ ਮੁਹਿੰਮ ਬਣਾਈਏ ਅਤੇ ਮਿੱਥੇ ਟੀਚੇ ਨੂੰ ਪੂਰਾ ਕਰਕੇ ਆਪਣੇ ਜਿਲ੍ਹੇ ਨੂੰ ਬੁਲੰਦੀਆਂ ਵੱਲ ਲੈ ਕੇ ਜਾਣ ਹੈ। ਉਹਨਾਂ ਨੇ ਕਿਹਾ ਕਿ ਉਹ ਜਿਲ੍ਹੇ ਦੇ ਸਮੂਹ ਅਧਿਆਪਕਾਂ ਤੋ ਪੂਰਨ ਸਹਿਯੋਗ ਲਈ ਆਸਵੰਦ ਹਨ।ਟ੍ਰੇਨਰਜ ਵੱਲੋ ਹਾਜਰੀਨ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ਵੱਲੋ ਵੀ ਹਾਜਰੀਨ ਨੂੰ ਸੰਬੋਧਨ ਕੀਤਾ ਗਿਆ।
ਇਸ ਮੌਕੇ ਬੀਪੀਈਓ ਸਤੀਸ਼ ਮਿਗਲਾਨੀ, ਅਜੇ ਛਾਬੜਾ, ਮੈਡਮ ਸੁਨੀਤਾ ਕੁਮਾਰੀ, ਮੈਡਮ ਸੁਖਵਿੰਦਰ ਕੌਰ, ਨਰਿੰਦਰ ਸਿੰਘ, ਬਲਰਾਜ ਕੁਮਾਰ, ਸੁਨੀਲ ਕੁਮਾਰ ਅਤੇ ਜਿਲ੍ਹੇ ਦੇ ਸਮੂਹ ਬੀਐਮਟੀ, ਬਲਾਕ ਅਤੇ ਕਲੱਸਟਰ ਨੋਡਲ ਇੰਚਾਰਜ, ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ।