ਭਗਵਾਨ ਵਾਲਮੀਕਿ ਜੈਅੰਤੀ ਮੌਕੇ ਜ਼ਿਲੇ ਅੰਦਰ ਵੱਖ-ਵੱਖ ਥਾਈਂ ਕਰਵਾਏ ਗਏ ਸਮਾਗਮ

ਭਗਵਾਨ ਵਾਲਮੀਕਿ ਜੈਅੰਤੀ ਮੌਕੇ ਜ਼ਿਲੇ ਅੰਦਰ ਵੱਖ-ਵੱਖ ਥਾਈਂ ਕਰਵਾਏ ਗਏ ਸਮਾਗਮ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਮੁੱਖ ਮੰਤਰੀ ਪੰਜਾਬ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਗੁਰਦਾਸਪੁਰ, 31 ਅਕਤੂਬਰ ( ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਲਾਈ ਹੇਠ ਜਿਲੇ ਭਰ ਅੰਦਰ ਭਗਵਾਨ ਵਾਲਮੀਕਿ ਜੈਅੰਤੀ ਦੇ ਸ਼ੁੱਭ ਮੌਕੇ ਤੇ ਸਮਾਗਮ ਕਰਵਾਏ ਗਏ। ਜਿਸ ਦੇ ਚੱਲਦਿਆਂ ਸਥਾਨਕ ਪੰਚਾਇਤ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਅਰਵਿੰਦ ਸਲਵਾਨ ਤਹਿਸੀਲਦਾਰ, ਅਸ਼ੋਕ ਕੁਮਾਰ ਕਾਰਜਸਾਧਕ ਅਫਸਰ, ਨਗਰ ਕੋਂਸਲ ਗੁਰਦਾਸਪੁਰ ਸਮੇਤ ਵੱਖ-ਵੱਖ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਜ਼ਿਲ•ਾ ਵਾਸੀਆਂ ਨੂੰ ਵਧਾਈ ਦਿੱਤੀ। ਅੱਜ ਦੇ ਸ਼ੁੱਭ ਦਿਨ ‘ਤੇ ਸੂਬੇ ਭਰ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੋਸਟ ਮੌਟਰਿਕ ਸਕਾਲਰਸ਼ਿਪ ਸਕੀਮ ਦੀ ਆਨਲਾਈਨ ਸ਼ੁਰੂਆਤ ਵੀ ਕੀਤੀ ਗਈ।
ਇਸ ਮੌਕੇ ਗੱਲਬਾਤ ਦੌਰਾਨ ਚੇਅਰਮੈਨ ਪਾਹੜਾ ਨੇ ਜ਼ਿਲਾ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਉਨਾਂਵਲੋਂ ਦਿੱਤੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ਅਤੇ ਉਨਾਂ ਦੇ ਦਿੱਤੇ ਸੰਦੇਸ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਅਤੇ ਹੋਰ ਵਿਭਾਗਾਂ ਵੱਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਅੱਗੇ ਦੱਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ।
ਇਸ ਮੌਕੇ ਤਹਿਸੀਸਦਾਰ ਅਰਵਿੰਦ ਸਲਵਾਨ ਅਤੇ ਈ.ਓ ਅਸ਼ੋਕ ਕੁਮਾਰ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ। ਅੱਜ ਜ਼ਿਲੇ ਭਰ ਅੰਦਰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਨੂੰ ਸਬੰਧਿਤ ਸਮਾਗਮ ਕਰਵਾਏ ਗਏ ਅਤੇ ਸ਼ੋਭਾ ਯਾਤਰਾਵਾਂ ਕੱਢੀਆਂ ਗਈਆਂ।