ਕੋਰੋਨਾ ਟੈਸਟ ਕਰਵਾਉਣ ਲਈ ਪੰਚਾਇਤਾਂ ਆਈਆਂ ਅੱਗੇ
ਗੁਰਦਾਸਪੁਰ, 12 ਸਤੰਬਰ ( )– ਸ. ਹਰਜਿੰਦਰ ਸਿੰਘ ਸੰਧੂ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਪਿੰਡਾਂ ਅੰਦਰ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਪੰਚਾਇਤਾਂ ਵਲੋਂ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਸ. ਸੰਧੂ ਨੇ ਅੱਗੇ ਦੱਸਿਆ ਕਿ ਜਿਲੇ ਦੇ ਵੱਖ –ਵੱਖ ਪਿੰਡਾਂ ਜਿਵੇਂ ਅਲਾਵਲਪੁਰ (ਕਲਾਨੋਰ), ਠੱਕਰਵਾਲ (ਕਾਹਨੂੰਵਾਨ), ਪਿੰਡ ਸ਼ਕਰੀ, ਡੱਡਵਾਂ, ਮਾਨੇਪੁਰ, ਭੋਏਵਾਲ, ਬਾਗੜੀਆਂ, ਨੀਲ ਕਲਾਂ ਤੇ ਰਾਵਲ ਗਾਦੜੀਆਂ ਆਦਿ ਵਿਕੇ ਪਿੰਡ ਦੇ ਸਰਪੰਚਾਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਿੰਡਾਂ ਵਿਚ ਕੋਰੋਨਾ ਟੈਸਟਿੰਗ ਟੀਮਾਂ ਨਾਲ ਸਹਿਯੋਗ ਕਰਕੇ ਟੈਸਟਿੰਗ ਕਰਵਾਈ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਪਿੰਡਵਾਸੀ ਖੁਦ ਅੱਗੇ ਆ ਕੇ ਕੋਰੋਨਾ ਟੈਸਟਿੰਗ ਕਰਵਾ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨਲ ਸਹਿਯੋਗ ਕੀਤਾ ਜਾ ਰਿਹਾ ਹੈ।
ਸ. ਸੰਧੂ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਬਿਮਾਰੀ ਤੋਂ ਘਬਰਾਉਣ ਨਹੀਂ ਚਾਹੀਦਾ ਹੈ ਸਗੋਂ ਇਸ ਵਿਰੁੱਧ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਜਰੂਰਤ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ,ਖੰਘ, ਜੁਕਾਮ ਜਾਂ ਕਮਜ਼ੋਰੀ ਮਹਿਸੂਸ ਹੁੰਦੀ ਹੈ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਹਨ, ਉਨਾਂ ਦੀ ਸੇਫਟੀ ਲਈ ਪੂਰੀ ਜ਼ਿੰਮੇਵਾਰੀ ਨਾਲ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨੀ ਚਾਹੀਦੀ ਹੈ।

English






