ਰੂਪਨਗਰ, 5 ਜਨਵਰੀ 2024
ਭਾਰਤ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਲੋਕ ਸਭਾ ਚੋਣਾਂ 2019 ਦੌਰਾਨ ਘੱਟ ਪੋਲਿੰਗ ਵਾਲੇ ਏਰੀਏ ਵਿੱਚ ਸਵੀਪ ਗਤੀਵਿਧੀਆਂ ਕਰਵਾਈਆ ਜਾਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਕਾਰ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਹਰਕੀਰਤ ਕੌਰ ਨੇ ਦੱਸਿਆ ਕਿ ਇਨ੍ਹਾਂ ਸਵੀਪ ਗਤੀਵਿਧੀਆਂ ਰਾਹੀ ਸੰਬੰਧਿਤ ਏਰੀਏ ਦੇ ਸਕੂਲਾਂ, ਕਾਲਜਾਂ ਵਿਖੇ ਜਾ ਕੇ ਆਮ ਪਬਲਿਕ ਅਤੇ ਵਿਦਿਆਰਥੀਆਂ ਨੂੰ ਵੋਟਾਂ ਪਾਉਣ ਬਾਰੇ ਅਤੇ ਵੋਟਾਂ ਬਣਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਇਨ੍ਹਾਂ ਸਵੀਪ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਚੋਣਕਾਰ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਹਰਕੀਰਤ ਕੌਰ ਨੇ ਅੱਗੇ ਦੱਸਿਆ ਕਿ 9 ਜਨਵਰੀ ਨੂੰ ਜੀ.ਜੀ.ਐਸ.ਟੀ.ਪੀ. ਹਾਈ ਸਕੂਲ ਨੂਹੋਂ ਕਲੋਨੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ, 15 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੋਲੀ, ਸਰਕਾਰੀ ਹਾਈ ਸਕੂਲ ਥਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ, 22 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰੂਪਨਗਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਅਤੇ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ, 29 ਜਨਵਰੀ ਨੂੰ ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ, 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ, 14 ਫ਼ਰਵਰੀ ਨੂੰ ਸਰਕਾਰੀ ਕਾਲਜ ਰੂਪਨਗਰ ਅਤੇ ਸਰਕਾਰੀ ਆਈ.ਟੀ.ਆਈ. ਇਸਤਰੀਆਂ ਰੂਪਨਗਰ ਵਿਖੇ ਲਗਾਏ ਜਾਣਗੇ।
|
ReplyReply allForward
|

English






