ਲੰਬਿਤ ਪਏ ਇੰਤਕਾਲ ਨਿਪਟਾਉਣ ਲਈ ਵਿਸ਼ੇਸ਼ ਕੈਂਪ 15 ਜਨਵਰੀ ਨੂੰ: ਡਿਪਟੀ ਕਮਿਸ਼ਨਰ

Preeti Yadav
Dr. Preeti Yadav

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 13 ਜਨਵਰੀ 2024
ਪੰਜਾਬ ਰਾਜ ਵਿਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ ਇੰਤਕਾਲ ਕੈਂਪਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇੰਤਕਾਲਾਂ ਦੇ ਬਾਕੀ ਰਹਿੰਦੇ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ ਕੈਂਪ ਆਯੋਜਿਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਹੁਣ 15 ਜਨਵਰੀ (ਸੋਮਵਾਰ) ਨੂੰ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਹਰ ਸਬ ਡਵੀਜ਼ਨ ਦੇ ਤਹਿਸੀਲਦਾਰ ਦਫਤਰ/ਫਰਦ ਕੇਂਦਰ ਵਿਖੇ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 15 ਜਨਵਰੀ ਨੂੰ ਪੰਜਾਬ ਭਰ ਦੇ ਮਾਲ ਦਫ਼ਤਰਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ।
ਉਨ੍ਹਾਂ ਅਧਿਕਾਰੀਆਂ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਇੰਤਕਾਲਾਂ ਸਬੰਧੀ ਕੰਮ ਕਰਵਾਉਣ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।